
(ਮੋਹਿਤ ਗਾਦੜਾ) ਲਾਡੋਵਾਲ। ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਬਹਾਦਰ-ਕੇ ਵਿਖੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨਾਲ ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਸ਼ਿਵਾਲਿਕ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਦਾ ਮੁੱਖ ਨਿਸ਼ਾਨਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਨੂੰ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਾਰਨਾ ਅਤੇ ਚੋਣਾਂ ਵਿੱਚ ਜਿੱਤ ਹਾਸਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਪਿੰਡ ਪੱਧਰ ਤੋਂ ਲੈ ਕੇ ਹਲਕਾ ਪੱਧਰ ਤੱਕ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕਿਹਾ। ਸ਼ਿਵਾਲਿਕ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਵੱਲੋਂ ਮੀਟਿੰਗਾਂ ਤੇ ਜਨ ਸੰਪਰਕ ਮੁਹਿੰਮਾਂ ਲਗਾਤਾਰ ਕੀਤੀਆਂ ਜਾਣਗੀਆਂ। ਇਸ ਮੌਕੇ ਸ਼ਿਵਾਲਿਕ ਨੇ ਪਿੰਡ ਦੇ ਮੌਜੂਦਾ ਮਸਲਿਆਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਦੇ ਵਿਕਾਸ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਇਸ ਮੌਕੇ ਜਥੇ. ਅਮਰਜੀਤ ਸਿੰਘ ਬਾੜੇਵਾਲ,ਪ੍ਰਧਾਨ ਗੁਰਜੰਟ ਸਿੰਘ ਲਾਡੋਵਾਲ,ਸਰੂਪ ਸਿੰਘ ਚਾਹੜ ਸਾਬਕਾ ਸਰਪੰਚ,ਸ਼ਮਸ਼ੇਰ ਸਿੰਘ ਲਾਡੋਵਾਲ ਸਰਕਲ ਪ੍ਰਧਾਨ, ਹਰਪ੍ਰੀਤ ਸਿੰਘ ਆਈ.ਟੀ ਵਿੰਗ, ਸੁਖਵਿੰਦਰ ਸਿੰਘ ਬਾਜਵਾ, ਅਰਵਿੰਦਰ ਸਿੰਘ ਬਾਜਵਾ, ਗੁਰਵਿੰਦਰ ਸਿੰਘ ਬਾਜਵਾ, ਗੁਰਟੇਕ ਸਿੰਘ ਬਾਜਵਾ,ਸੰਦੀਪ ਸਿੰਘ ਚੀਮਾ,ਚਰਨਜੀਤ ਸਿੰਘ ਚੀਮਾ,ਜਸਮੋਹਣ ਸਿੰਘ ਚੀਮਾ, ਗੁਰਿੰਦਰ ਸਿੰਘ ਦਿਓ, ਸੁਖਵਿੰਦਰ ਸਿੰਘ,ਇੰਦਰਜੀਤ ਸਿੰਘ,ਜਗਦੀਸ਼ ਕੁਮਾਰ, ਜੋਗਿੰਦਰ ਸਿੰਘ,ਕਰਮਜੀਤ ਸਿੰਘ,ਅਜੀਤ ਸਿੰਘ,ਗੁਰਦੇਵ ਸਿੰਘ, ਕਰਮਜੀਤ ਸਿੰਘ ਖਹਿਰਾ, ਅਮਰਜੀਤ ਸਿੰਘ ਦਿਓ, ਅਰਵਿੰਦਰ ਸਿੰਘ ਚੀਮਾ, ਹਰਜਿੰਦਰ ਸਿੰਘ ਚੀਮਾ, ਹਰਦੀਪ ਸਿੰਘ,ਅਨੰਤਬੀਰ ਸਿੰਘ ਬਾਜਵਾ ਆਦਿ ਹਾਜਰ ਸਨl