ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਵਿਖੇ ਮਨਾਇਆ ‘ਫਾਰਮੇਸੀ ਦਿਵਸ’

Share and Enjoy !

Shares
ਲੌਂਗੋਵਾਲ (ਜਗਸੀਰ ਸਿੰਘ) :
ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ, ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ‘ਫਾਰਮੇਸੀ ਦਿਵਸ’ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਅਕਾਦਮਿਕ ਤੇ ਰਚਨਾਤਮਕ ਮੁਕਾਬਲਿਆਂ ਅਤੇ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਭਾਗ ਲਿਆ। ਇਸ ਮੌਕੇ ਬੁਲਾਰਿਆਂ ਵੱਲੋਂ ਸਮਾਜ ਵਿੱਚ ਫਾਰਮਾਸਿਸਟ ਦੀ ਅਹਿਮ ਭੂਮਿਕਾ ਅਤੇ ਫਾਰਮੇਸੀ ਖੇਤਰ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਨੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਹ ਜੇਤੂ ਵਿਦਿਆਰਥੀ ਹੁਣ 10 ਅਕਤੂਬਰ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਹੋਣ ਵਾਲੇ ਅਗਲੇ ਪੜਾਅ ਦੇ ਮੁਕਾਬਲਿਆਂ ਵਿੱਚ ਕਾਲਜ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀ ਰਮਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਫਾਰਮੇਸੀ ਦੇ ਖੇਤਰ ਵਿੱਚ ਸੁਨਹਿਰੀ ਭਵਿੱਖ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਜੇਤੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਸਮਾਗਮ ਵਿੱਚ ਡਾ. ਗੁਰਪ੍ਰੀਤ ਕੌਰ ਅਤੇ ਡਾ. ਅਮਨਦੀਪ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕਾਲਜ ਸਟਾਫ਼ ਵਿੱਚੋਂ ਜਸਲੀਨ ਕੌਰ, ਕਮਲਜੀਤ ਕੌਰ, ਕਿਰਨਦੀਪ ਕੌਰ, ਸੰਦੀਪ ਕੌਰ, ਚਰਨਪ੍ਰੀਤ ਅਤੇ ਸੁਖਚੈਨ ਕੌਰ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.