ਅਕੇਡੀਆ ਵਰਲਡ ਸਕੂਲ ਵਿੱਚ ਊਰਜਾ ਸੰਭਾਲ ਸਬੰਧਤ ਪੇਂਟਿੰਗ ਮੁਕਾਬਲੇ ਕਰਵਾਏ ਗਏ

Share and Enjoy !

Shares

(ਰਾਜੂ ਸਿੰਗਲਾ) ਸੁਨਾਮ।

ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਬੀਤੇ ਦਿਨੀਂ ਊਰਜਾ ਦੇ ਸੋਮਿਆਂ ਨੂੰ ਬਚਾਉਣ ਅਤੇ ਉਨਾਂ ਦੀ ਸਾਂਭ ਸੰਭਾਲ ਕਰਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਦੋ ਵੱਖ-ਵੱਖ ਵਰਗਾਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿੱਚ ਵੱਖ- ਵੱਖ ਜਮਾਤਾਂ ਦੇ ਕਰੀਬ 21 ਵਿਦਿਆਰਥੀਆਂ ਨੇ ਹਿੱਸਾ ਲਿਆ। ਕੈਟਾਗਰੀ ਏ ਵਿੱਚੋਂ ਛੇਵੀਂ ਜਮਾਤ ਦੇ ਵਿਦਿਆਰਥੀ ਦੀਵਾਂਸ,ਮੀਹਾਂਸੀ ਨੂੰ ਅਤੇ ਕੈਟਾਗਰੀ ਬੀ ਵਿੱਚੋਂ ਨੌਵੀਂ ਦੀ ਵਿਦਿਆਰਥਣ ਵੰਸ ਿਕਾ ਅਤੇ 8ਵੀਂ ਜਮਾਤ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੂੰ ਰਾਜ ਪੱਧਰੀ ਪੇਂਟਿੰਗ ਮੁਕਾਬਲੇ ਲਈ ਚੁਣਿਆ ਗਿਆ । ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਸਕੂਲ ਦੀ ਪਿ੍ਰੰਸੀਪਲ ਰਣਜੀਤ ਕੌਰ ਨੇ ਕਿਹਾ ਕਿ ਊਰਜਾ ਦੇ ਸੋਮੇ ਲਗਾਤਾਰ ਇਸਤੇਮਾਲ ਕਰਨ ਨਾਲ ਖਤਮ ਹੋਣ ਦੀ ਕਗਾਰ ’ਤੇ ਹਨ ਅਤੇ ਇਸ ਨੂੰ ਮੁੜ ਸੁਰਜੀਤ ਕਰਕੇ ਵਰਤੋਂ ਵਿੱਚ ਆਉਣ ਵਾਲੇ ਸਾਧਨਾਂ ਵਿੱਚ ਵਾਧਾ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

 

About Post Author

Share and Enjoy !

Shares

Leave a Reply

Your email address will not be published.