
(ਹਰਪ੍ਰੀਤ ਸਿੰਘ ਕੈਲੇ) ਮਾਛੀਵਾੜਾ ਸਾਹਿਬ : ਬਾਲ ਵਿਕਾਸ ਪ੍ਰੋਜੈਕਟ ਅਫਸਰ (CDPO) ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਂਗਣਵਾੜੀ ਵਰਕਰ ਕੁਲਵੰਤ ਕੌਰ ਦੀ ਯੋਗ ਅਗਵਾਈ ਹੇਠ ਆਂਗਣਵਾੜੀ ਸੈਂਟਰ ਨੰਬਰ 122 ਵਿਖੇ ਨੌਵਾਂ ਰਾਸ਼ਟਰੀ ਪੋਸ਼ਣ ਮਾਹ (ਪੋਸ਼ਣ ਪਖਵਾੜਾ) ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇੱਕ ਮਹੀਨੇ ਤੱਕ ਚੱਲੇ ਇਸ ਸਮਾਗਮ ਦੌਰਾਨ ਸੈਂਟਰ ਵੱਲੋਂ ਰੋਜ਼ਾਨਾ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਗਰਭਵਤੀ ਔਰਤਾਂ, 0 ਤੋਂ 6 ਮਹੀਨੇ ਤੱਕ ਦੇ ਬੱਚਿਆਂ ਅਤੇ ਬੱਚੇ ਦੇ ਜੀਵਨ ਦੇ ਪਹਿਲੇ “ਹਜ਼ਾਰ ਦਿਨਾਂ” ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕਿਸ਼ੋਰੀਆਂ ਵਿੱਚ ਸਿਹਤ ਅਤੇ ਸਾਫ਼-ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਦਿਆਂ ਸੈਨੇਟਰੀ ਪੈਡਾਂ ਦੀ ਵੰਡ ਵੀ ਕੀਤੀ ਗਈ। ਸਮੇਂ ਸਿਰ ਟੀਕਾਕਰਨ, ਕਰਵਾਉਣਾ, ਬੱਚਿਆਂ ਨੂੰ ਹੱਥਾਂ ਨੂੰ ਧੋਣ ਬਾਰੇ ਜਾਣਕਾਰੀ ਦਿੱਤੀ ਗਈ । ਹਰ ਰੋਜ਼
ਪੋਸ਼ਣ ਮਾਹ ਦੌਰਾਨ ਸੈਂਟਰ ਵੱਲੋਂ ਰੋਜ਼ਾਨਾ ਅਲੱਗ-ਅਲੱਗ ਤਰ੍ਹਾਂ ਦੇ ਅਨਾਜ ਅਤੇ ਤਾਜ਼ੀਆਂ ਸਬਜ਼ੀਆਂ ਦੀ ਵਰਤੋਂ ਕਰਕੇ ਖ਼ੂਬਸੂਰਤ ਰੰਗੋਲੀਆਂ ਬਣਾਈਆਂ ਗਈਆਂ, ਜੋ ਕਿ ਸਭ ਲਈ ਖਿੱਚ ਦਾ ਕੇਂਦਰ ਰਹੀਆਂ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਮਾਵਾਂ ਅਤੇ ਬੱਚਿਆਂ ਨੂੰ ਕੁਪੋਸ਼ਣ ਤੋਂ ਮੁਕਤ ਕਰਨਾ ਅਤੇ ਪੌਸ਼ਟਿਕ ਆਹਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਮਹੀਨਾਵਾਰ ਪ੍ਰੋਗਰਾਮ ਸ਼ਾਨ ਸੋਗਾਤ ਨਾਲ ਸਮਾਪਤ ਕੀਤਾ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਮੁਹੱਲੇ ਦੀਆਂ ਔਰਤਾਂ ਅਤੇ ਬੱਚੇ ਨੇ ਭਾਗ ਲਿਆ ਅਤੇ ਮੁਹੱਲੇ ਦੇ ਪੰਤਵੰਤੇ ਵਿਅਕਤੀਆਂ ਹਾਜ਼ਰ ਸਨ। ਇਸ ਸਮਾਗਮ ਵਿੱਚ ਸਮਾਜ ਸੇਵੀ ਪਰਮਜੀਤ ਸਿੰਘ ਨੀਲੋਂ, ਅੱਛਰ ਰਾਮ ਇੰਦਰਜੀਤ ਸਿੰਘ, ਗੁਰਪ੍ਰੀਤ ਕੌਰ ਹੈਲਪਰ, ਮਲਕੀਤ ਕੌਰ, ਸੀਮਾ ਰਾਣੀ, ਬਿਮਲਾ ਰਾਣੀ,ਬੇਵੀ, ਸੁਖਰਾਜ ਕੌਰ, ਮਨਦੀਪ ਕੌਰ, ਸਰੋਜ ਰਾਣੀ, ਪਲਵਿੰਦਰ ਕੌਰ, ਮਨੀਸ਼ਾ ਆਦਿ ਹਾਜ਼ਰ ਸਨ।