ਆਕਸਫੋਰਡ ਸਕੂਲ ਚੀਮਾ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Share and Enjoy !

Shares

(ਗੁਰਵਿੰਦਰ ਸਿੰਘ ਚਹਿਲ) ਚੀਮਾ ਮੰਡੀ।

ਸੁਨਾਮ ਰੋਡ ‘ਤੇ ਸਥਿਤ ਇਲਾਕੇ ਦੀ ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦਿ ਆਕਸਫੋਰਡ ਪਬਲਿਕ ਸਕੂਲ ਚੀਮਾਂ  ਦੇ ਵਿਦਿਆਰਥੀਆਂ ਨੇ ਬਲਾਕ ਪ੍ਰਾਇਮਰੀ ਖੇਡਾਂ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪਿ੍ਰੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ  ਦੱਸਿਆ ਕਿ ਬਲਾਕ ਪ੍ਰਾਇਮਰੀ ਖੇਡਾਂ ‘ਚੋਂ ਆਕਸਫੋਰਡ ਸਕੂਲ ਦੇ ਖਿਡਾਰੀ ਉਦੇਪਰਤਾਪ ਸਿੰਘ ਅਤੇ ਸੁਖਮਨ ਸਿੰਘ ਨੇ ਰੱਸਾਕਸ਼ੀ ਵਿੱਚ ਬਹੁਤ ਵਧੀਆ ਪ੍ਰਦਰਸਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਹਰਜੋਤ ਸਰਮਾ ਨੇ ਕਰਾਟੇ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਉਹਨਾਂ ਦੁਆਰਾ ਜੇਤੂ ਵਿਦਿਆਰਥੀਆਂ  ਨੂੰ ਵਧਾਈ ਦਿੱਤੀ ਗਈ ਅਤੇ ਉਹਨਾਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ ਅਤੇ ਡੀ.ਪੀ.ਈ. ਮਨਜੀਤ ਸਿੰਘ ਅਤੇ ਕੋਚ ਰਾਹੁਲ ਕੁਮਾਰ ਦੀ ਮਿਹਨਤ ਦਾ ਸਿੱਟਾ ਹੈ। ਸੰਸਥਾ ਦੇ ਚੈਅਰਮੈਨ ਚਮਕੌਰ ਸਿੰਘ,ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਅਤੇ ਸਮੂਹ ਮੈਨੇਜਮੈਂਟ ਮੈਂਬਰਾਂ ਵੱਲੋਂ ਸਕੂਲ ਪੁੱਜਣ ‘ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨਾਂ ਦਾ ਵਿਸੇਸ ਸਨਮਾਨ ਕੀਤਾ ਗਿਆ।   

5

****************

ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਬੀ.ਐੱਡ.ਫਰੰਟ ਸਮਰਾਲਾ ਵੱਲੋਂ ਮੀਟਿੰਗ

– ਪੁਰਾਣੀ ਪੈਨਸ਼ਨ ਸਾਡਾ ਸੰਵਿਧਾਨਕ ਹੱਕ ਹੈ, ਇਸ ਸਬੰਧੀ ਸੰਘਰਸ਼ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਫਰੰਟ ਤਿੱਖਾ ਸੰਘਰਸ਼ ਵਿੱਢੇਗਾ  ਹਰਮਨਦੀਪ ਮੰਡ

(ਪਿ੍ਰਤਪਾਲ ਸਿੰਘ ਬੰਬ) ਸਮਰਾਲਾ।

ਬੀ. ਐੱਡ ਅਧਿਆਪਕ ਫਰੰਟ ਸਮਰਾਲਾ ਦੀ ਮੀਟਿੰਗ ਫਰੰਟ ਦੇ ਪ੍ਰਧਾਨ ਹਰਮਨਦੀਪ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਸਮਰਾਲਾ ਵਿਖੇ ਹੋਈ। ਮੀਟਿੰਗ ਵਿੱਚ ਸ਼ਾਮਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਮੁਲਾਜਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਅੰਜਾਮ ਤੱਕ ਪਹੁੰਚਾਉਣ ਲਈ ਰੂਪ ਰੇਖਾ ਉਲੀਕੀ ਗਈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪੁਰਾਣੀ ਪੈਨਸ਼ਨ ਬਹਾਲੀ ਦੇ ਚੋਣ ਵਾਅਦੇ ਨੂੰ ਜਲਦੀ ਤੋਂ ਜਲਦੀ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਣ ਦਾ ਅਹਿਦ ਲਿਆ ਗਿਆ। ਪੰਜਾਬ ਸਰਕਾਰ ਵੱਲੋਂ ਕੱਚਿਆਂ ਤੋਂ ਪੱਕੇ ਕੀਤੇ ਜਾ ਰਹੇ ਮੁਲਾਜਮਾਂ ਵਿੱਚੋਂ ਸਭ ਤੋਂ ਘੱਟ 6000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਲੰਬੇ ਸਮੇਂ ਤੋਂ ਕੰਮ ਕਰ ਰਹੇ  ਈ. ਜੀ. ਐਸ., ਏ. ਆਈ. ਈ. ਅਤੇ ਐਸ. ਟੀ. ਆਰ. ਵਲੰਟੀਅਰਾਂ ਨੂੰ ਪੱਕੇ ਕਰਨ ਤੋਂ ਸਰਕਾਰ ਮੁਕਰ ਗਈ ਹੈ। ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਕੱਚੇ ਮੁਲਾਜਮਾਂ ਦੇ ਸੰਘਰਸ਼ ਵਿੱਚ ਮੌਢੇ ਨਾਲ ਮੌਢਾ ਜੋੜ ਕੇ ਖੜਨ ਦਾ ਵੀ ਵਚਨ ਦਿੱਤਾ ਗਿਆ।

About Post Author

Share and Enjoy !

Shares

Leave a Reply

Your email address will not be published.