
ਨੰਗਲ : ਆਦਰਸ਼ ਫਾਊਂਡੇਸ਼ਨ ਦੁਆਰਾ ਹਰ ਮਹੀਨੇ ਦੇ ਆਖ਼ਰੀ ਦਿਨ ਸਵ. ਯੋਗ ਗੁਰੂ ਪਿ੍ਰੰਸੀਪਲ ਪ੍ਰੇਮ ਪ੍ਰਕਾਸ਼ ਸ਼ਰਮਾ ਅਤੇ ਸਮਾਜ ਸੇਵਕ ਸਵ. ਰਿਟਾਇਰ ਹਵਲਦਾਰ ਸਗਲੀ ਰਾਮ, ਵਾਸੀ ਕਲਸੇੜਾ ਦੀ ਯਾਦ ਵਿੱਚ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਜਾਂਦੀ ਹੈ। ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਉਕਤ ਫਾਊਂਡੇਸ਼ਨ ਵੱਲੋਂ ਅੱਜ ਤਹਿਸੀਲ ਨੰਗਲ ਅਧੀਨ ਪੈਂਦੇ ਪਿੰਡ ਕਲਸੇੜਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ 29 ਜ਼ਰੂਰਤਮੰਦ ਬੱਚਿਆਂ ਨੂੰ ਸਕੂਲ ਸਮੱਗਰੀ ਵੰਡੀ ਗਈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਫਾਊਂਡੇਸ਼ਨ ਮੈਂਬਰ ਸ਼ਿਵ ਕੁਮਾਰ, ਰਾਮ ਕੁਮਾਰ, ਪ੍ਰਵੀਨ ਕਾਲੀਆ ਅਤੇ ਮੋਨਿਕਾ ਸ਼ਰਮਾ ਨੇ ਕਿਹਾ ਕਿ ਅੱਜ ਉਨਾਂ ਵੱਲੋਂ ਸਕੂਲ ਦੇ ਨਰਸਰੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ ਹੈ ਅਤੇ ਉਨਾਂ ਦਾ ਇਹ ਉਪਰਾਲਾ ਅੱਗੇ ਵੀ ਲਗਾਤਾਰ ਜਾਰੀ ਰਹੇਗਾ। ਉਨਾਂ ਹੋਰ ਵੀ ਬਾਕੀ ਸਮਾਜ ਸੇਵੀ ਸੋਸਾਇਟੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਨੇਕ ਉਪਰਾਲਿਆਂ ਵਿਚ ਸਾਡਾ ਸਹਿਯੋਗ ਦੇਣ ਤਾਂ ਜੋ ਕੋਈ ਵੀ ਬੱਚਾ ਪੜਾਈ ਤੋਂ ਬਿਨਾਂ ਨਾ ਰਹਿ ਸਕੇ। ਇਸ ਮੌਕੇ ਸਰਕਾਰੀ ਸਕੂਲ ਕਲਸੇੜਾ ਦੇ ਇੰਚਾਰਜ ਪੂਨਮ ਬਾਲੀ ਵੱਲੋਂ ਬੱਚਿਆਂ ਨੂੰ ਜਿੱਥੇ ਸਹਾਇਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਉੱਥੇ ਹੀ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੂਲਾਂ ਤੇ ਬਦਲਦੇ ਪੱਧਰ ਨੂੰ ਵੇਖਦੇ ਹੋਏ ਜ਼ਿਆਦਾ ਤੋਂ ਜ਼ਿਆਦਾ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਕਰਵਾਉਣ। ਇਸ ਮੌਕੇ ਸਕੂਲ ਸਟਾਫ ‘ਚ ਮੈਡਮ ਪੂਜਾ ਵੀ ਮੌਜੂਦ ਸਨ।