ਆਪ ਦੀ ਰਿਕਾਰਡਤੋੜ ਜਿੱਤ ਲਈ ਕਿਸਾਨ ਵਿੰਗ ਦੇ ਸਕੱਤਰ ਮਹਿੰਦਰ ਸਿੰਘ ਸਿੱਧੂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Share and Enjoy !

Shares
ਲੌਂਗੋਵਾਲ (ਜਗਸੀਰ ਸਿੰਘ) : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਹੂੰਝਾ ਫੇਰ ਜਿੱਤ ਤੇ ਆਪ  ਦੇ ਸੂਬਾ ਜੁਆਇੰਟ ਸੈਕਟਰੀ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਮਹਿੰਦਰ ਸਿੰਘ ਸਿੱਧੂ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਦੇ ਜਿੱਤੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਅੰਦਰ ਲੰਮੇ ਸਮੇਂ ਤੋਂ ਰਾਜ ਕਰ ਰਹੀਆਂ ਪਾਰਟੀਆਂ ਦੇ ਵੱਡੇ ਵੱਡੇ ਥੰਮਾਂ ਨੂੰ ਹਰਾਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ । ਉਹਨਾਂ ਇਸ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ੋ ਵਾਅਦੇ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਹਨ ਉਨ੍ਹਾਂ ਨੂੰ ਸਰਕਾਰ ਬਣਨ ਤੇ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਅੰਦਰ ਵੱਧ ਰਹੀ ਬੇਰੁਜ਼ਗਾਰੀ ਨਸ਼ਿਆਂ ਨੂੰ ਵੀ ਪਹਿਲ ਦੇ ਆਧਾਰ ਤੇ ਖ਼ਤਮ ਕੀਤਾ ਜਾਵੇਗਾ।

About Post Author

Share and Enjoy !

Shares

Leave a Reply

Your email address will not be published.