ਆਮ ਆਦਮੀ ਪਾਰਟੀ ਹਾਈ ਕਮਾਂਡ ਦਾ ਵੱਡਾ ਫੈਸਲਾ, ਸਤਨਾਮ ਚੇਚੀ ਜਲਾਲਪੁਰ ਸਟੇਟ ਜੁਆਇੰਟ ਸਕੱਤਰ ਨਿਯੁਕਤ

Share and Enjoy !

Shares
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ) – ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵੱਲੋਂ ਪੰਜਾਬ ਜਥੇਬੰਦੀ ਵਿੱਚ ਵੱਡਾ ਫੇਰਬਦਲ ਕਰਦਿਆਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਜ਼ਿਲ੍ਹੇ ਦੇ ਸੀਨੀਅਰ ਅਤੇ ਜੁਝਾਰੂ ਆਗੂ ਸਤਨਾਮ ਚੇਚੀ ਜਲਾਲਪੁਰ ਨੂੰ ਵੱਡਾ ਮਾਣ ਸਨਮਾਨ ਦਿੰਦੇ ਹੋਏ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਪਾਰਟੀ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਅਨੁਸਾਰ ਸਤਨਾਮ ਚੇਚੀ ਜਲਾਲਪੁਰ ਨੂੰ ਆਮ ਆਦਮੀ ਪਾਰਟੀ ਪੰਜਾਬ ਮੇਨ ਵਿੰਗ ਦਾ ਸਟੇਟ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਅਤੇ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸਤਨਾਮ ਚੇਚੀ ਜਲਾਲਪੁਰ ਆਮ ਆਦਮੀ ਪਾਰਟੀ ਦੇ ਸ਼ੁਰੂਆਤੀ ਦਿਨਾਂ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਹਮੇਸ਼ਾ ਹੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਉਹ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੋਏ ਆਗੂ ਵਜੋਂ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਲਗਨ ਨੂੰ ਦੇਖਦਿਆਂ ਹੀ ਹਾਈ ਕਮਾਂਡ ਨੇ ਉਨ੍ਹਾਂ ‘ਤੇ ਇਹ ਭਰੋਸਾ ਜਤਾਇਆ ਹੈ।
ਇਸ ਮੌਕੇ ‘ਤੇ ਸਤਨਾਮ ਜਲਾਲਪੁਰ ਨੇ ਪਾਰਟੀ ਹਾਈ ਕਮਾਂਡ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਨੇ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਉਹ ਘਰ-ਘਰ ਤੱਕ ਪਹੁੰਚਾਉਣਗੇ। ਇਸ ਨਿਯੁਕਤੀ ‘ਤੇ ਪਾਰਟੀ ਦੇ ਵੱਖ-ਵੱਖ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

About Post Author

Share and Enjoy !

Shares

Leave a Reply

Your email address will not be published.