ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਸਮੇਂ ਸਿਰ ਨਿਪਟਾਉਣ ਅਧਿਕਾਰੀ-ਡਿਪਟੀ ਕਮਿਸ਼ਨਰ

Share and Enjoy !

Shares
ਮਾਲ ਵਿਭਾਗ ਅਤੇ ਵੱਖ-ਵੱਖ ਏਜੰਸੀਆਂ ਦੇ ਰਿਕਵਰੀ ਕੇਸਾਂ ‘ਚ ਦਿਲਚਸਪੀ ਨਾਲ ਕੰਮ ਕਰਨ ਦੇ ਆਦੇਸ਼
ਮਾਲ ਵਿਭਾਗ ਦੀ ਕਾਰਗੁਜ਼ਾਰੀ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਸੰਗਰੂਰ,  (ਜਗਸੀਰ ਲੌਂਗੋਵਾਲ ) :  ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ‘ਚ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਕੇਸਾਂ ਬਾਰੇ ਜਾਣਕਾਰੀ ਲੈਂਦਿਆਂ ਬਕਾਇਆ ਕੇਸਾਂ ਨੂੰ ਸਮੇਂ ਸਿਰ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਹੋਣ ਤੋਂ ਬਾਅਦ ਇੰਤਕਾਲ ਦੇ ਕੰਮ ਨੂੰ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਅਤੇ ਹੋਰਨਾਂ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਰਿਕਵਰੀ ਕੇਸਾਂ ਦੇ ਮਾਮਲੇ ‘ਚ ਵਧੇਰੇ ਤਨਦੇਹੀ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਬਕਾਇਆ ਰਿਕਵਰੀ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ  ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਸ਼ਾਨਦਾਰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।
 ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਮੂਹ ਐਸ.ਡੀ.ਐਮਜ਼ ਵਿਭਾਗੀ ਪੜ੍ਹਤਾਲਾਂ ਦੇ ਬਕਾਇਆ ਕੇਸਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜਾਉਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ
ਸਬ ਡਵੀਜ਼ਨ ਪੱਧਰ ‘ਤੇ ਇੰਤਕਾਲ ਦੇ ਮਾਮਲਿਆਂ, ਜਮ੍ਹਾਂਬੰਦੀ, ਕੋਰਟ ਕੇਸਾਂ, ਸਟੈਂਪ ਡਿਊਟੀ, ਚੌਕੀਦਾਰਾ ਟੈਕਸ ਆਦਿ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਬਕਾਇਆ ਮਾਮਲੇ ਪਹਿਲ ਦੇ ਆਧਾਰ ‘ਤੇ ਨਿਪਟਾਉਣ ਦੇ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ, ਉਪ ਮੰਡਲ ਮੈਜਿਸਟਰੇਟ ਸੁਨਾਮ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਲਹਿਰਾ ਸੂਬਾ ਸਿੰਘ, ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ ਰਾਜੇਸ਼ ਸ਼ਰਮਾ, ਉਪ ਮੰਡਲ ਮੈਜਿਸਟ੍ਰੇਟ ਧੂਰੀ ਅਮਿਤ ਗੁਪਤਾ, ਉਪ ਮੰਡਲ ਮੈਜਿਸਟ੍ਰੇਟ ਭਵਾਨੀਗੜ੍ਹ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਹਰਸਿਮਰਨ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.