
ਹੀਰੋ ਖ਼ੁਰਦ,(ਗੁਰਵਿੰਦਰ ਸਿੰਘ ਚਹਿਲ) : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਕੈਂਸਰ ਸੋਲਜ ਫਾਊਡੇਸ਼ਨ ਵੱਲੋਂ ਕੈਂਸਰ ਜਿਹੀ ਭਿਆਨਕ ਬਿਮਾਰੀ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਇਸ ਸੈਮੀਨਾਰ ਦੌਰਾਨ ਬੱਚਿਆਂ ਨੂੰ ਕੈਂਸਰ,ਕੈਂਸਰ ਤੋਂ ਬਚਾਓ ਆਦਿ ਬਾਰੇ ਜਾਣਕਾਰੀ ਦਿੱਤੀ।ਸੈਮੀਨਾਰ ਤੋਂ ਬਾਅਦ ਬੱਚਿਆਂ ਵੱਲੋਂ ਡੋਨੇਸ਼ਨ ਵੀ ਦਿੱਤੀ ਗਈ। ਡੋਨੇਸ਼ਨ ਦੇਣ ਵਾਲਿਆ ਬੱਚਿਆਂ ਨੂੰ ਸੰਸਥਾ ਵੱਲੋਂ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਸਿੰਘ,ਗੁਰਸ਼ਰਨ ਸਿੰਘ,ਰਾਜ ਕੁਮਾਰ ਅਤੇ ਪ੍ਰਿੰਸੀਪਲ ਨਵੀ ਕਿਰਨ ਤੇ ਸਟਾਫ਼ ਮੌਜੂਦ ਸੀ।