ਐੱਮ.ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿੱਚ ਐੱਨ.ਸੀ.ਸੀ. ਦਾ ਆਗਮਨ, ਅਨੁਸ਼ਾਸਨ ਤੇ ਦੇਸ਼ ਸੇਵਾ ਵੱਲ ਨਵਾਂ ਕਦਮ

Share and Enjoy !

Shares
ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ) : ਐੱਮ.ਆਰ. ਸਿਟੀ ਪਬਲਿਕ ਸਕੂਲ, ਬਲਾਚੌਰ ਵਿੱਚ ਵਿਦਿਆਰਥੀਆਂ ਨੂੰ ਅਨੁਸ਼ਾਸਨ, ਲੀਡਰਸ਼ਿਪ, ਦੇਸ਼-ਸੇਵਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਜੋੜਨ ਦੇ ਉਦੇਸ਼ ਨਾਲ ਐੱਨ.ਸੀ.ਸੀ. ਕੈਡਿਟਾਂ ਦੀ ਚੋਣ ਲਈ ਵਿਸ਼ੇਸ਼ ਟਰਾਇਲ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ।
ਸਕੂਲ ਕੈਂਪਸ ਵਿੱਚ ਕਰਨਲ ਅਮਨਦੀਪ ਬਾਠ ਦੀ ਅਗਵਾਈ ਹੇਠ ਐੱਨ.ਸੀ.ਸੀ. ਅਧਿਕਾਰੀਆਂ ਦੀ ਟੀਮ ਪਹੁੰਚੀ। ਟੀਮ ਵੱਲੋਂ ਵਿਦਿਆਰਥੀਆਂ ਦੀ ਸਰੀਰਕ ਸਮਰੱਥਾ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਐੱਨ.ਸੀ.ਸੀ. ਪ੍ਰਤੀ ਉਨ੍ਹਾਂ ਦੀ ਰੁਚੀ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਪ੍ਰਕਿਰਿਆ ਨੂੰ ਸੰਪੰਨ ਕੀਤਾ ਗਿਆ।
ਇਸ ਮੌਕੇ ਕਰਨਲ ਅਮਨਦੀਪ ਬਾਠ ਅਤੇ ਐੱਨ.ਸੀ.ਸੀ. ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਐੱਨ.ਸੀ.ਸੀ. ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐੱਨ.ਸੀ.ਸੀ. ਨੌਜਵਾਨਾਂ ਵਿੱਚ ਅਨੁਸ਼ਾਸਨ, ਹਿੰਮਤ, ਲੀਡਰਸ਼ਿਪ, ਟੀਮ-ਭਾਵਨਾ, ਆਤਮ-ਵਿਸ਼ਵਾਸ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਿਕਸਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।
ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ‘ਤੇ ਮਜ਼ਬੂਤ ਬਣਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ, ਜ਼ਿੰਮੇਵਾਰ ਅਤੇ ਅਨੁਸ਼ਾਸਿਤ ਨਾਗਰਿਕ ਬਣਾਉਣਾ ਵੀ ਹੈ। ਐੱਨ.ਸੀ.ਸੀ. ਇਸ ਦਿਸ਼ਾ ਵਿੱਚ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦਾ ਹੈ।
ਇਸ ਮੌਕੇ ਸਕੂਲ ਕੈਂਪਸ ਵਿੱਚ ਦੇਸ਼-ਭਗਤੀ ਅਤੇ ਅਨੁਸ਼ਾਸਨ ਦੀ ਭਾਵਨਾ ਦਾ ਵਿਸ਼ੇਸ਼ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਨੇ ਐੱਨ.ਸੀ.ਸੀ. ਨਾਲ ਜੁੜਨ ਅਤੇ ਦੇਸ਼-ਸੇਵਾ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਉਤਸ਼ਾਹ ਪ੍ਰਗਟਾਇਆ। ਸਕੂਲ ਮੈਨੇਜਮੈਂਟ ਵੱਲੋਂ ਕਰਨਲ ਅਮਨਦੀਪ ਬਾਠ ਅਤੇ ਸਮੁੱਚੀ ਐੱਨ.ਸੀ.ਸੀ. ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਇਸ ਨਵੀਂ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

About Post Author

Share and Enjoy !

Shares

Leave a Reply

Your email address will not be published.