ਲੌਂਗੋਵਾਲ (ਜਗਸੀਰ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ, ਮਹਿਲਾਂ ਚੌਕ ਦੇ ਬੀ.ਕਾਮ. ਸਮੈਸਟਰ ਤੀਜੇ ਦੀ ਦਸੰਬਰ 2025 ਵਿੱਚ ਹੋਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਚੇਅਰਮੈਨ ਸ੍ਰੀ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ੍ਰੀ ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਸ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਪ੍ਰੀਖਿਆ ਦੇ ਐਲਾਨੇ ਨਤੀਜੇ ਅਨੁਸਾਰ ਹਰਲੀਨ ਕੌਰ ਪੁੱਤਰੀ ਤਰਨਜੀਤ ਸਿੰਘ ਨੇ 8.96 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਗਗਨਦੀਪ ਕੌਰ ਪੁੱਤਰੀ ਗੁਰਤੇਜ ਸਿੰਘ ਨੇ 8.78 ਐੱਸ.ਜੀ.ਪੀ.ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਰਾਜਬੀਰ ਕੌਰ ਪੁੱਤਰੀ ਹਰਪਾਲ ਸਿੰਘ ਅਤੇ ਊਸ਼ਾ ਰਾਣੀ ਪੁੱਤਰੀ ਮਨਦੀਪ ਇੰਦਰ ਸ਼ਰਮਾ ਨੇ 8.65 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੀ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਵਿਭਾਗ ਮੁਖੀ ਸਰਬਜੀਤ ਕੌਰ ਅਤੇ ਮੈਨੇਜਮੈਂਟ ਵਿਭਾਗ ਦੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
