
– ਹਲਕਾ ਮਹਿਲ ਕਲਾਂ ਦੇ ਲੋਕ ਮੇਰਾ ਆਪਣਾ ਪਰਿਵਾਰ: ਕਮਲ ਚੱਕ
(ਰਵਿੰਦਰ ਸਿੰਘ ਰੇਸ਼ਮ) ਸ਼ੇੇਰਪੁਰ। ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਦੇ ਸੀਨੀਅਰ ਆਗੂ ਕਮਲ ਚੱਕ ਵੱਲੋਂ ਹਲਕੇ ਅੰਦਰ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬਲਾਕ ਸ਼ੇਰਪੁਰ ਅੰਤਰਗਤ ਪੈਂਦੇ ਪਿੰਡ ਗੋਬਿੰਦਪੁਰਾ ਤੋਂ ਸਵ: ਮਾਨ ਸਿੰਘ ਬੋਪਾਰਾਏ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਜਿਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਮਲ ਚੱਕ ਨੇ ਕਿਹਾ ਕਿ ਸਾਡੇ ਕੋਲੋਂ ਰੁਖ਼ਸਤ ਹੋਈਆਂ ਰੂਹਾਂ ਨੂੰ ਜਿੱਥੇ ਹਮੇਸ਼ਾ ਯਾਦ ਰੱਖਿਆ ਜਾਵੇਗਾ ਉੱਥੇ ਹੀ ਉਨ੍ਹਾਂ ਵੱਲੋਂ ਪਾਏ ਗਏ ਸਮਾਜਿਕ ਯੋਗਦਾਨ ਨੂੰ ਵੀ ਕਦੇ ਭੁਲਾਇਆ ਨਹੀਂ ਜਾ ਸਕੇਗਾ।