ਕਾਠਗੜ੍ਹ ਪੁਲਿਸ ਹੋਈ ਸਖ਼ਤ, ਬਿਨਾਂ ਸਿਕਿਉਰਿਟੀ ਨੰਬਰ ਪਲੇਟ ਵਾਹਨ ਚਲਾਉਣ ਵਾਲਿਆਂ ਤੇ ਹੋਵੇਗੀ ਕਾਨੂੰਨੀ ਕਾਰਵਾਈ, ਇੰਸਪੈਕਟਰ ਕਮਲ ਤਨੇਜਾ ਨੇ ਕੀਤੀ ਸਖ਼ਤ ਅਪੀਲ

Share and Enjoy !

Shares
ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਕਾਠਗੜ੍ਹ ਦੇ ਮੁਖੀ ਇੰਸਪੈਕਟਰ ਕਮਲ ਤਨੇਜਾ ਨੇ ਇਲਾਕੇ ਦੇ ਲੋਕਾਂ ਨੂੰ ਸਖ਼ਤ ਅਪੀਲ ਕਰਦਿਆਂ ਸਾਫ਼ ਕੀਤਾ ਹੈ ਕਿ ਹੁਣ ਬਿਨਾਂ ਸਿਕਿਉਰਿਟੀ ਨੰਬਰ ਪਲੇਟ ਤੋਂ ਕੋਈ ਵੀ ਵਾਹਨ ਸੜਕ ਤੇ ਨਹੀਂ ਚੱਲੇਗਾ। ਜਿਹੜੇ ਮੋਟਰਸਾਈਕਲ, ਸਕੂਟਰ, ਕਾਰਾਂ, ਬੱਸਾਂ,ਟਰੱਕ, ਟਿੱਪਰ, ਟਰੈਕਟਰ ਅਤੇ ਟਰੈਕਟਰ ਟਰਾਲੀਆਂ ਤੇ ਸਿਕਿਉਰਿਟੀ ਨੰਬਰ ਪਲੇਟ ਨਹੀਂ ਲੱਗੀ ਹੋਵੇਗੀ, ਉਨ੍ਹਾਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇੰਸਪੈਕਟਰ ਕਮਲ ਤਨੇਜਾ ਨੇ ਕਿਹਾ ਕਿ ਟਰੈਕਟਰਾਂ ਦੇ ਅੱਗੇ ਅਤੇ ਟਰੈਕਟਰ ਟਰਾਲੀਆਂ ਦੇ ਪਿੱਛੇ ਸਿਕਿਉਰਿਟੀ ਨੰਬਰ ਪਲੇਟ ਲੱਗੀ ਹੋਣੀ ਲਾਜ਼ਮੀ ਹੈ। ਇਸੇ ਤਰ੍ਹਾਂ ਮੋਟਰਸਾਈਕਲ, ਸਕੂਟਰ, ਕਾਰਾਂ ਅਤੇ ਬੱਸਾਂ ਤੇ ਵੀ ਸਿਕਿਉਰਿਟੀ ਨੰਬਰ ਪਲੇਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਸਿਰਫ਼ ਕਾਨੂੰਨੀ ਰਸਮ ਨਹੀਂ, ਸਗੋਂ ਵਾਹਨ ਦੀ ਪਛਾਣ, ਸੁਰੱਖਿਆ ਅਤੇ ਚੋਰੀ ਵਰਗੀਆਂ ਘਟਨਾਵਾਂ ਨੂੰ ਰੋਕਣ ਦਾ ਵੱਡਾ ਸਾਧਨ ਹੈ।
ਉਨ੍ਹਾਂ ਇਲਾਕੇ ਦੇ ਹਰ ਵਿਅਕਤੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਤੇ ਤੁਰੰਤ ਸਿਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਅਤੇ ਕਾਨੂੰਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਕਾਠਗੜ੍ਹ ਪੁਲਿਸ ਦਾ ਮਕਸਦ ਚਲਾਨ ਕੱਟਣਾ ਨਹੀਂ, ਸਗੋਂ ਲੋਕਾਂ ਨੂੰ ਜਾਗਰੂਕ ਕਰਕੇ ਸੜਕ ਹਾਦਸਿਆਂ ਅਤੇ ਅਪਰਾਧਾਂ ਨੂੰ ਰੋਕਣਾ ਹੈ। ਜੇ ਫਿਰ ਵੀ ਕੋਈ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About Post Author

Share and Enjoy !

Shares

Leave a Reply

Your email address will not be published.