ਕਾਲਕਾ ਤੇ ਕਾਹਲੋਂ ਵੱਲੋਂ ਸਮੂਹ ਸੰਗਤ ਨੂੰ ਗੁਰਗੱਦੀ ਦਿਵਸ ਤੇ ਵਧਾਈਆਂ

Share and Enjoy !

Shares

(ਨਿਊਜ਼ ਚੈਕ ਪੋਸਟ) ਨਵੀਂ ਦਿੱਲੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਇੱਕ ਸਾਂਝੇ ਸੰਦੇਸ਼ ਰਾਹੀਂ ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੀ ਪੂਰੇ ਸੰਸਾਰ ਭਰ ਵਿੱਚ ਵੱਸਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ ਦਿੱਤੀ।
ਦਿੱਲੀ ਗੁਰਦੁਆਰਾ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਸੱਚ, ਸੇਵਾ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ਨੂੰ ਅੱਗੇ ਵਧਾਉਂਦਿਆਂ ਸਿੱਖ ਪੰਥ ਨੂੰ ਮਜ਼ਬੂਤ ਨੀਂਹ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਮੁੱਚਾ ਜੀਵਨ ਸੰਗਤ ਦੀ ਸੇਵਾ, ਗੁਰਮਤਿ ਦੇ ਪ੍ਰਚਾਰ ਅਤੇ ਸਮਾਜ ਵਿੱਚ ਵਿਆਪਕ ਭਲਾਈ ਲਈ ਸਮਰਪਿਤ ਕੀਤਾ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ ਸਾਨੂੰ ਨਿਮਰਤਾ, ਅਨੁਸ਼ਾਸਨ, ਸੇਵਾ-ਭਾਵਨਾ ਅਤੇ ਗੁਰੂ ਦੇ ਹੁਕਮ ਵਿੱਚ ਰਹਿ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਗੁਰਗੱਦੀ ਦਿਵਸ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਨ ਦਾ ਸੰਦੇਸ਼ ਦਿੰਦਾ ਹੈ।
ਦੋਵੇ ਆਗੂਆਂ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਮੂਹ ਸੰਗਤ ਨੂੰ ਗੁਰਬਾਣੀ ਨਾਲ ਜੁੜਨ, ਸੇਵਾ ਅਤੇ ਸਿਮਰਨ ਦੇ ਮਾਰਗ ’ਤੇ ਚੱਲਣ ਦੀ ਦਾਤ ਬਖ਼ਸ਼ਣ ਅਤੇ ਹਰ ਪਰਿਵਾਰ ’ਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ।

About Post Author

Share and Enjoy !

Shares

Leave a Reply

Your email address will not be published.