
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) : ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਦਾ ਕਾਲ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਸੰਦੀਪ ਸੈਣੀ ਨੇ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਅਤੇ ਦੇਸ਼ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਕੀੜੇ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਜੜ੍ਹ ਤੋਂ ਖਤਮ ਕਰ ਸਕਦੀ ਹੈ। ਜਿਸ ਦੀ ਸ਼ੁਰੁਆਤ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਵਿੱਚ ਵੀ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਅਜ਼ਾਦ ਕਰਾਉਣ ਦੀ ਇਕ ਕੋਸ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਸੰਕਲਪ ਹੈ ਕਿ ਪੰਜਾਬ ਨੂੰ ਹਰ ਹਾਲਤ ਵਿੱਚ ਖੁਸ਼ਹਾਲ ਪੰਜਾਬ ਬਣਾਉਣਾ ਹੈ। ਜਿਸ ਦੇ ਲਈ ਉਹ ਦਿਨ-ਰਾਤ ਮਿਹਨਤ ਕਰਕੇ ਪੰਜਾਬ ਦੇ ਵਿਕਾਸ ਦੀ ਗੱਡੀ ਨੂੰ ਦੁਬਾਰਾ ਪੱਟੜੀ ਉੱਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪੰਜਾਬ ਦੇ ਪ੍ਰਤੀ ਸ਼ਰਧਾ ਅਤੇ ਨਿਸ਼ਠਾ ਨੂੰ ਅੱਜ ਹਰ ਪੰਜਾਬੀ ਪਸੰਦ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਜਨਤਾ ਦੀ ਸਰਕਾਰ ਹੈ ਜੋ ਜਨਤਾ ਦੇ ਪ੍ਰਤੀ ਹਮੇਸ਼ਾ ਜਵਾਬ ਦੇਹ ਰਹੇਗੀ ਅਤੇ ਉਹੀ ਨੀਤੀਆਂ ਪੰਜਾਬ ਵਿੱਚ ਲਿਆਵੇਗੀ ਜਿਸ ਦੇ ਨਾਲ ਆਮ ਜਨਤਾ ਦਾ ਜੀਵਨ ਪੱਧਰ ਉੱਚਾ ਅਤੇ ਖੁਸ਼ਹਾਲ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਚਾਹੇ ਸਰਕਾਰੀ ਜਾਂ ਗੈਰ ਸਰਕਾਰੀ ਹੋਵੇ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਦੇਸ਼ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੋਸ਼ਿਸ਼ ਕਰਨੀ ਹੋਵੇਗੀ ਤਾਂ ਕਿ ਦੇਸ਼ ਠੀਕ ਅਰਥਾਂ ਵਿੱਚ ਮੁਕੰਮਲ ਵਿਕਾਸ ਦੀ ਰਾਹ ਤੇ ਚੱਲ ਸਕੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਨੌਜਵਾਨਾਂ ਨੂੰ ਅਪੀਲ ਕਰਦੀ ਹੈ ਕਿ ਉਹ ਆਪਣੇ ਦੇਸ਼ ਦੀ ਅਣ-ਸੁਖਾਵੇਂ ਮਾਹੌਲ ਅਤੇ ਭ੍ਰਿਸ਼ਟਾਚਾਰ ਦੇ ਅੰਤ ਲਈ ਇੱਕਜੁਟ ਹੋ ਕੇ ਆਮ ਆਦਮੀ ਪਾਰਟੀ ਦਾ ਸਾਥ ਦਿਉ।