ਹੁਸ਼ਿਆਰਪੁਰ (ਤਰਸੇਮ ਦੀਵਾਨਾ) : ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਗੁਜਰਾਤ ਦੌਰੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਇਹ ਦਾਅਵਾ ਕਰਨਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 10 ਦਿਨਾਂ ਵਿੱਚ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ ਇਹ ਦਾਅਵਾ ਹਾਸੋਹੀਣਾ ਹੀ ਨਹੀਂ ਖੋਖਲਾ ਵੀ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣ ਖੁਣ ਨੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸਖ਼ਤ ਨਿੰਦਿਆ ਕਰਦੇ ਹੋਏ ਕੀਤਾ ਉਨ੍ਹਾਂ ਇਸ ਸਮੇਂ ਕਿਹਾ ਕਿ 1.5 ਲੱਖ ਦੇ ਕਰੀਬ ਆਨਲਾਈਨ ਸ਼ਿਕਾਇਤਾਂ ਹੋਣ ਦੇ ਬਾਵਜੂਦ ਕੇਵਲ ਤਿੰਨ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ਨੂੰ ਖੋਖਲਾ ਸਿੱਧ ਕਰਦਾ ਹੈ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਕਿਹਾ ਕਿ ਪੰਜਾਬ ਅੰਦਰ ਭ੍ਰਿਸ਼ਟਾਚਾਰ ਦਾ ਬੋਲਬਾਲਾ, ਨਸ਼ਿਆਂ ਦੀ ਵਿਕਰੀ, ਨਸ਼ਿਆਂ ਨਾਲ ਨੌਜਵਾਨਾਂ ਦਾ ਮਰਨਾ, ਥਾਣਿਆਂ ਵਿੱਚ ਆਮ ਲੋਕਾਂ ਦੀ ਸੁਣਵਾਈ ਨਾ ਹੋਣਾ ,ਟਰੱਕ ਯੂਨੀਅਨਾਂ ਤੇ ਜਬਰੀ ਕਬਜ਼ਾ ਕਰਨਾ, ਸੰਘਰਸ਼ੀ ਲੋਕਾਂ ਆਪਣੇ ਹੱਕਾਂ ਲਈ ਸੰਘਰਸ਼ ਕਰਨ ਤੇ ਪਰਚੇ ਦਰਜ ਕਰਨ ਤੇ ਧਮਕੀਆਂ ਦੇਣਾ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲੋਕਾਂ ਨਾਲ ਗੁੰਡਾਗਰਦੀ ਦੀਆਂ ਰਿਪੋਰਟਾਂ ਪਹਿਲਾਂ ਦੀਆਂ ਸਰਕਾਰਾਂ ਵਾਂਗ ਬਦਸੂਰਤ ਜਾਰੀ ਹੈ ਜਿਸ ਨਾਲ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ- ਠੱਗਿਆ ਮਹਿਸੂਸ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਬਹਾਦਰ ਲੋਕ ਇਸ ਦਾ ਮੂੰਹਤੋੜ ਜਵਾਬ ਦੇਣਗੇ ਤੇ ਜਿਸ ਦਾ ਖਾਮਿਆਜ਼ਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਮਸੀਤੀ, ਪਰਮਿੰਦਰ ਸਿੰਘ ਖਾਲਸਾ ਮੁਕੇਰੀਆਂ, ਨਰਿੰਦਰ ਸਿੰਘ ਖੁਸਰੋਪੁਰ, ਸੁਲੱਖਣ ਸਿੰਘ, ਸੁਖਵਿੰਦਰ ਸਿੰਘ ਚੱਕ ਬਾਮੂ, ਸਤਨਾਮ ਸਿੰਘ ਧਾਮੀਆ ਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ ।