
(ਗੁਰਵਿੰਦਰ ਸਿੰਘ ਚਹਿਲ) ਹੀਰੋ ਖੁਰਦ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਬਲਜਿੰਦਰ ਸਿੰਘ ਫਤਿਹਪੁਰ ਤੇ ਜ ਿਲਾ ਮਾਨਸਾ ਦੇ ਪ੍ਰਧਾਨ ਸੱਤਪ੍ਰਤਾਪ ਸਿੰਘ ਭੀਖੀ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਲਾਭ ਜਲਦ ਦੇਣ ਦੀਆਂ ਖਬਰਾਂ ਨਸਰ ਕੀਤੀਆਂ ਗਈਆਂ ਸਨ,ਦੇ ਬਾਵਜੂਦ ਵੀ ਕੰਪਿਊਟਰ ਅਧਿਆਪਕਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।ਪਿਛਲੀਆ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਕੰਪਿਊਟਰ ਅਧਿਆਪਕਾਂ ਦਾ ਸੋਸ਼ਣ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ ਕਿਉੂਕਿ ਜਿੱਥੇ ਪੰਜਾਬ ਦੇ ਸਮੁਚੇ ਮਲਾਜਮਾਂ ਨੂੰ 6ਵਾਂ ਪੇਅ ਕਮਿਸ਼ਨ ਅਤੇ ਪੁਰਾਣੀ ਪੈਨਸ਼ਨ ਦਾ ਲਾਭ ਦੇ ਦਿੱਤਾ ਗਿਆ,ਉਥੇ ਕੰਪਿਊਟਰ ਅਧਿਆਪਕਾਂ ਨੂੰ ਉਹਨਾਂ ਦੇ ਜਾਇਜ ਅਤੇ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਹੋਇਆ ਹੈ। ਜ ਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਜੁਲਾਈ 2011 ਵਿੱਚ ਉਸ ਸਮੇਂ ਦੀ ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਵਿੱਚ ਪੰਜਾਬ ਸਰਕਾਰ ਦੇ ਮਲਾਜਮਾਂ ਵਾਗ ਰੈਗੂਲਰ ਕੀਤਾ ਸੀ ਪਰ ਕੰਪਿਊਟਰ ਅਧਿਆਪਕਾਂ ਨੂੰ ਬਣਦੇ ਲਾਭਾਂ ਤੋਂ ਬੰਚਿਤ ਰੱਖਿਆ ਹੋਇਆ ਹੈ।ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕ ਪੰਜਾਬ ਸਰਕਾਰ ਪ੍ਰਤੀ ਨਿਰਾਸ਼ ਅਤੇ ਰੌਂਅ ਵਿੱਚ ਹਨ।ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੁਮੱਚੇ ਆਗੂਆ ਨੇ ਸਪੱਸਟ ਕੀਤਾ ਕਿ ਅਗਰ ਪੰਜਾਬ ਸਰਕਾਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੀਆ ਸਮੱਸਿਆਵਾਂ ਦਾ ਹੱਲ ਨਹੀਂ ਕਰਦੀ ਤਾਂ ਜਲਦ ਹੀ ਅਗਲੀ ਰਣਨੀਤੀ ਤੈਅ ਕਰਕੇ ਸੂਬਾ ਪੱਧਰੀ ਤਿੱਖਾ ਸੰਘਰਸ਼ ਕੀਤਾ ਜਾਵੇਗਾ,ਜਿਸ ਦੀ ਸ਼ੁਰੂਆਤ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਤੋਂ ਕੀਤੀ ਜਾਵੇਗੀ। ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਪੂਰੀ ਤਾਕਤ ਨਾਲ ਸੰਘਰਸ਼ ਦਾ ਹਿੱਸਾ ਬਨਣਗੇ,ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੇ ਸਿਰ ਹੋਵੇਗੀ।