ਘੰਡ ਪਰਿਵਾਰ ਵੱਲੋ ਰਾਜ ਪੱਧਰੀ ਖੇਡਾਂ ਦੀ ਤਿਆਰੀ ‘ਚ ਜੁਟੇ ਨੰਨ੍ਹੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ

Share and Enjoy !

Shares

 
ਫੁਟਬਾਲ ਖਿਡਾਰੀਆਂ ਨੂੰ ਫੁੱਟਬਾਲ,ਸਟੱਡ ਅਤੇ ਹੋਰ ਸਾਜੋ ਸਮਾਨ ਦਿੱਤਾ
ਹੀਰੋ ਖ਼ੁਰਦ,(ਗੁਰਵਿੰਦਰ ਸਿੰਘ ਚਹਿਲ) : ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਤਿਆਰੀ ਲਈ ਚਲ ਰਹੇ ਖੇਡ ਕੈਂਪਾਂ ਦੌਰਾਨ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਯੁਵਾ ਅਧਿਕਾਰੀ ਸੰਦੀਪ ਘੰਡ ਦੇ ਦੋਵੇਂ ਬੱਚਿਆਂ ਸਿਮਰਨਦੀਪ ਅਤੇ ਹਰਮਨਦੀਪ ਘੰਡ ਵੱਲੋ ਸਿੱਖਿਆ ਵਿਕਾਸ ਮੰਚ ਦੀ ਅਗਵਾਈ ਵਿੱਚ ਆਪਣੀ ਨਿੱਜੀ ਕਮਾਈ ‘ਚੋਂ ਨੰਨ੍ਹੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ।ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸਾਹਨੇਵਾਲੀ ਅਤੇ ਝੰਡੂਕੇ ਵਿਖੇ ਚਲ ਰਹੇ ਫੁੱਟਬਾਲ ਦੇ ਖੇਡ ਕੈਂਪਾਂ ਦੌਰਾਨ ਫੁੱਟਬਾਲਾਂ,ਸਟੱਡ ਅਤੇ ਹੋਰ ਲੋੜੀਂਦਾ ਸਮਾਨ ਦਿੰਦਿਆਂ ਖਿਡਾਰੀਆਂ ਨੂੰ ਵਧੀਆ ਖੇਡ ਲਈ ਹੱਲਾਸ਼ੇਰੀ ਦਿੱਤੀ।ਸ੍ਰੀ ਘੰਡ ਨੇ ਖੇਡ ਕੈਂਪਾਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਾਇਮਰੀ ਪੱਧਰ ‘ਤੇ ਬੱਚਿਆਂ ਨੂੰ ਖੇਡਾਂ ਦੀ ਲੱਗੀ ਚਿਣਗ ਉਨ੍ਹਾਂ ਦੇ ਭਵਿੱਖ ਨੂੰ ਸੁਨਹਿਰੀ ਬਣਾ ਸਕਦੀ ਹੈ,ਉਨ੍ਹਾਂ ਕਿਹਾ ਕਿ ਖੇਡਾਂ ਦੀ ਨੀਂਹ ਵਜੋਂ ਜਾਣੀਆਂ ਜਾਂਦੀਆਂ ਪ੍ਰਾਇਮਰੀ ਖੇਡਾਂ ਦੀ ਪ੍ਰਫੱਲਤਾਂ ਲਈ ਜੇਕਰ ਵਿਆਪਕ ਯੋਜਨਾਬੰਦੀ ਬਣਾਈ ਜਾਂਦੀ ਹੈ ਤਾਂ ਇਸ ਦੇ ਸਾਰਥਿਕ ਸਿੱਟੇ ਸਾਹਮਣੇ ਆ ਸਕਦੇ ਹਨ।ਇਸ ਮੌਕੇ ਪ੍ਰਾਇਮਰੀ ਖੇਡਾਂ ਦੇ ਪ੍ਰਬੰਧਕੀ ਇੰਚਾਰਜ ਹਰਦੀਪ ਸਿੰਘ ਸਿੱਧੂ,ਖੇਡ ਕੈਂਪ ਪ੍ਰਬੰਧਕ ਅੰਗਰੇਜ਼ ਸਿੰਘ ਸਾਹਨੇਵਾਲੀ, ਭੁਪਿੰਦਰ ਸਿੰਘ ਝੰਡੂਕੇ,ਰਣਧੀਰ ਸਿੰਘ ਆਦਮਕੇ ਹਾਜ਼ਰ ਸਨ।ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਭੁਪਿੰਦਰ ਕੌਰ ਅਤੇ ਡਿਪਟੀ ਡੀਈਓ ਐਲੀਮੈਂਟਰੀ ਗੁਰਲਾਭ ਸਿੰਘ ਨੇ ਘੰਡ ਪ੍ਰੀਵਾਰ ਵੱਲ੍ਹੋਂ ਕੀਤੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਭਨਾਂ ਧਿਰਾਂ ਦੇ ਸਹਿਯੋਗ ਨਾਲ ਖੇਡਾਂ ਨੂੰ ਪ੍ਰਫੁਲਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਦੌਰਾਨ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਵੱਡੀ ਲੋੜ ਹੈ ਤਾਂ ਕਿ ਸਮਾਜ ‘ਚ ਨਸ਼ਿਆਂ ਵਰਗੀਆਂ ਲਾਹਨਤਾਂ ਨੂੰ ਖਤਮ ਕੀਤਾ ਜਾ ਸਕੇ।

About Post Author

Share and Enjoy !

Shares

Leave a Reply

Your email address will not be published.