ਚਣੌਤੀ-ਗ੍ਰਸਤ ਵਿਅਕਤੀ ਦੀ ਭਲਾਈ ਲਈ ਕੰਮ ਕਰ ਰਹੇ ਜਸਵਿੰਦਰ ਸਿੰਘ ਸਹੋਤਾ ਨੂੰ ਸਰਕਾਰੀ ਸਕੂਲ ਬਾਗਪੁਰ-ਸਤੌਰ ਵਿਖੇ ਕੀਤਾ ਸਨਮਾਨਿਤ

Share and Enjoy !

Shares
ਹੁਸਿ਼ਆਰਪੁਰ (ਤਰਸੇਮ ਦੀਵਾਨਾ) : ਚਣੌਤੀ-ਗ੍ਰਸਤ ਵਿਅਕਤੀ ਦੀ ਭਲਾਈ ਲਈ ਕੰਮ ਕਰ ਰਹੇ ਮਾਸਟਰ ਜਸਵਿੰਦਰ ਸਿੰਘ ਸਹੋਤਾ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਦੇ ਸਮੂਹ ਸਕੂਲ ਸਟਾਫ ਵਲੋਂ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਜਿ਼ਕਰਯੋਗ ਹੈ ਕਿ ਜਸਵਿੰਦਰ ਸਿੰਘ ਸਹੋਤਾ ਚਣੌਤੀ-ਗ੍ਰਸਤ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਨਾਲ-ਨਾਲ ਕਈ ਵਕਾਰੀ ਸੰਸਥਾਵਾਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਸਮਾਗਮ ਦੌਰਾਨ ਸਕੂਲ ਇੰਚਾਰਜ਼ ਲੈਕਚਰਾਰ ਸ਼ੰਤੋਸ ਕੁਮਾਰੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜਸਵਿੰਦਰ ਸਿੰਘ ਸਹੋਤਾ ਦੁਆਰਾ ਖੁਦ 80 ਫੀਸਦੀ ਚਣੌਤੀ ਗ੍ਰਸਤ ਹੋਣ ਦੇ ਬਾਵਜੂਦ ਚਣੌਤੀ ਗ੍ਰਸਤ ਵਿਅਕਤੀਆਂ ਲਈ ਕੰਮ ਕਰਨਾ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਇਸ ਮੌਕੇ ਸੰਦੀਪ ਕੁਮਾਰ ਡੀ ਪੀ ਈ ਨੇ ਕਿਹਾ ਕਿ ਸਹੋਤਾ ਸਮਾਜ ਲਈ ਚਾਨਣ ਮੁਨਾਰਾ ਹਨ, ਜਿਹੜੇ ਕਿ ਸਮਾਜ ਲਈ ਪ੍ਰੇਰਨਾ ਸਰੋਤ ਬਣੇ ਹੋਏ ਹਨ। ਇਸ ਮੌਕੇ ਪ੍ਰਿਤਪਾਲ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਬੋਦਲ, ਹਰੀਸ਼ ਭੱਟੀ, ਮਨਿੰਦਰ ਸਿੰਘ, ਵਰਿੰਦਰ ਸਿੰਘ, ਪਰਮਿੰਦਰ ਸਿੰਘ, ਰਣਬੀਰ ਸਿੰਘ,ਰਣਦੀਪ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਰਣਜੀਤ ਸਿੰਘ, ਸਤਪਾਲ, ਲਵ ਕੁਮਾਰ, ਰੀਟਾ ਰਾਣੀ, ਸਰਬਜੀਤ ਕੌਰ, ਸੀਮਾ ਰਾਣੀ, ਗੁਰਦੀਪ ਕੌਰ, ਬਲਜੀਤ ਕੌਰ, ਗੁਰਪ੍ਰੀਤ ਕੌਰ, ਮੀਨਾ ਰਾਣੀ, ਕਰਨ ਗੁਪਤਾ, ਰੁਪਿੰਦਰ ਕੌਰ, ਪੂਜਾ ਰਾਣੀ, ਮੀਨਾ ਕੁਮਾਰੀ, ਪਰਵੀਨ ਆੋਿਦ ਸਮੂਹ ਸਟਾਫ ਹਾਜਰ ਸੀ।

About Post Author

Share and Enjoy !

Shares

Leave a Reply

Your email address will not be published.