ਚਾਰ ਸਾਹਿਬਜਾਦਿਆਂ ਤੇ ਮਾਤਾ ਗੁਜਰ ਕੌਰ ਦਾ ਸ਼ਹੀਦੀ ਦਿਹਾੜਾ

Share and Enjoy !

Shares
ਫਗਵਾੜਾ  (ਸ਼ਿਵ ਕੋੜਾ) ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਿੰਡ ਬਬੇਲੀ ਤਹਿਸੀਲ ਫਗਵਾੜਾ ਵਿਖੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਬਬੇਲੀ ਨੇ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੰਤ ਇੰਟਰਨੈਸ਼ਨਲ ਗੋਲਡ ਮੈਡਲਿਸਟ ਸੰਗੀਤਕ ਢਾਡੀ ਜੱਥਾ ਬੰਗਿਆਂ ਵਾਲੀਆਂ ਬੀਬੀਆਂ ਨੇ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਕਮੇਟੀ ਪ੍ਰਧਾਨ ਬਲਦੇਵ ਸਿੰਘ ਨੇ ਸਮੂਹ ਸੰਗਤਾਂ ਨੂੰ ਚਾਰੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਬਾਰੇ ਦਸਦਿਆਂ ਕਿਹਾ ਕਿ ਉਸ ਸਮੇਂ ਦੇ ਅਤਿਆਚਾਰੀ ਮੁਗਲ ਰਾਜ ਦੇ ਖਿਲਾਫ ਸਿੱਖ ਪੰਥ ਨੇ ਮੋਹਰੀ ਕੇ ਸੰਘਰਸ਼ ਕੀਤਾ ਅਤੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਨੇ ਜੋ ਸ਼ਹਾਦਤਾਂ ਦਿੱਤੀਆਂ ਉਹਨਾਂ ਦੀ ਮਿਸਾਲ ਦੁਨੀਆ ਦੀ ਕਿਸੇ ਹੋਰ ਕੌਮ ਦੇ ਇਤਿਹਾਸ ਵਿਚ ਨਹੀਂ ਮਿਲਦੀ। ਉਹਨਾਂ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਨੂੰ ਇਹਨਾਂ ਮਹਾਨ ਸ਼ਹਾਦਤਾਂ ਨੂੰ ਸੇਧ ਲੈਂਦੇ ਹੋਏ ਦੇਸ਼ ਤੇ ਕੌਮ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਗੁਰੂ ਕਾ ਲੰਗਰ ਸੇਵਾਦਾਰਾਂ ਵਲੋਂ ਅਤੁੱਟ ਵਰਤਾਇਆ ਗਿਆ।

About Post Author

Share and Enjoy !

Shares

Leave a Reply

Your email address will not be published.