(ਜਗਸੀਰ ਲੌਂਗੋਵਾਲ) ਸੰਗਰੂਰ।
ਰਿਟਰਨਿੰਗ ਅਫਸਰ-ਕਮ- ਡਿਪਟੀ ਕਮਿਸਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ ਿਮਨੀ ਚੋਣ ਸਬੰਧੀ ਹਰੇਕ ਤਰਾਂ ਦੀਆਂ ਚੋਣ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਦੀ ਤਰਫੋਂ 2 ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਇੱਕ ਜਨਰਲ ਅਬਜ਼ਰਵਰ ਅਤੇ ਇੱਕ ਖਰਚਾ ਅਬਜ਼ਰਵਰ ਦੀ ਤਾਇਨਾਤੀ ਕੀਤੀ ਗਈ ਹੈ। ਉਨਾਂ ਦੱਸਿਆ ਕਿ 2008 ਬੈਚ ਦੇ ਆਈ.ਏ.ਐਸ ਅਧਿਕਾਰੀ ਸ਼੍ਰੀ ਮੁਹੰਮਦ ਜੁਬੇਰ ਅਲੀ ਹਾਸਮੀ ਜਨਰਲ ਅਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਦਾ ਮੋਬਾਈਲ ਨੰਬਰ 70092-44326 ਹੈ। ਉਹਨਾਂ ਦੱਸਿਆ ਕਿ ਚੋਣ ਖਰਚਿਆਂ ’ਤੇ ਨਜ਼ਰ ਰੱਖਣ ਲਈ ਚੋਣ ਖਰਚਾ ਅਬਜਰਵਰ 2010 ਬੈਚ ਦੇ ਆਈ.ਆਰ.ਐਸ ਅਧਿਕਾਰੀ ਸ਼੍ਰੀ ਸ ਿਆਮ ਮਨੋਹਰ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਦਾ ਮੋਬਾਈਲ ਨੰਬਰ 62393-15410 ਹੈ। ਰਿਟਰਨਿੰਗ ਅਫਸਰ ਨੇ ਦੱਸਿਆ ਕਿ ਜਨਰਲ ਅਬਜ਼ਰਵਰ ਸ਼੍ਰੀ ਮੁਹੰਮਦ ਜੁਬੇਰ ਅਲੀ ਹਾਸਮੀ ਰੋਜਾਨਾ ਸਵੇਰੇ 9 ਵਜੇ ਤੋਂ 10 ਵਜੇ ਤੱਕ ਅਤੇ ਖਰਚਾ ਅਬਜਰਵਰ ਸ਼੍ਰੀ ਸ ਿਆਮ ਮਨੋਹਰ ਸਿੰਘ ਰੋਜਾਨਾ ਸਵੇਰੇ 10 ਵਜੇ ਤੋਂ 11 ਵਜੇ ਤੱਕ ਪੀ ਡਬਲਿਊ ਡੀ ਰੈਸਟ ਹਾਊਸ ਸੰਗਰੂਰ ਵਿਖੇ ਲੋਕਾਂ ਦੀਆਂ ਚੋਣਾਂ ਨਾਲ ਸਬੰਧਤ ਸ ਿਕਾਇਤਾਂ ਅਤੇ ਸੁਝਾਅ ਸੁਣਨਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ, ਚੋਣ ਲੜਨ ਵਾਲਾ ਉਮੀਦਵਾਰ ਜਾਂ ਚੋਣ ਏਜੰਟ ਜ ਿਮਨੀ ਚੋਣ ਬਾਰੇ ਆਮ, ਖਰਚਿਆਂ ਜਾਂ ਸੁਰੱਖਿਆ ਆਦਿ ਬਾਰੇ ਕੋਈ ਸ਼ਿਕਾਇਤ, ਸੁਝਾਅ ਜਾਂ ਹੋਰ ਜਾਣਕਾਰੀ ਸਾਂਝੀ ਕਰਨੀ ਚਾਹੁੰਦੇ ਹੋਣ ਤਾਂ ਉਹ ਸਬੰਧਤ ਅਬਜਰਵਰ ਨਾਲ ਮੋਬਾਇਲ ਨੰਬਰ ’ਤੇ ਸੰਪਰਕ ਕਰ ਸਕਦੇ ਹਨ ਅਤੇ ਜੇਕਰ ਉਨਾਂ ਨੂੰ ਨਿੱਜੀ ਰੂਪ ’ਚ ਮਿਲਣਾ ਚਾਹੁੰਦੇ ਹਨ ਤਾਂ ਉਹ ਪੀ.ਡਬਲਿਯੂ.ਡੀ. ਰੈਸਟ ਹਾਊਸ, ਸੰਗਰੂਰ ਵਿਖੇ ਨਿਰਧਾਰਿਤ ਸਮੇਂ ਵਿੱਚ ਮਿਲ ਸਕਦੇ ਹਨ।