
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) : ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਅਮਰਜੋਤ ਭੱਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਪਰਾਜਿਤਾ ਜੋਸ਼ੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਜੇ ਐਸ.ਐਸ.ਆਸ਼ਾ ਕਿਰਨ ਸਪੈਸ਼ਲ ਸਕੂਲ ਤੇ ਟੀਚਰਜ਼ ਟਰੇਨਿੰਗ ਇੰਸਟੀਚਿਊਟ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ । ਐਡਵੋਕੇਟ ਆਰਤੀ ਸ਼ਰਮਾ ਨੇ “ਨਸ਼ੀਲੀ ਦਵਾਈਆਂ ਦੇ ਦੁਰਉਪਯੋਗ ਦੇ ਪੀੜਤਾਂ ਲੇਈ ਕਾਨੂੰਨੀ ਸੇਵਾਵਾਂ ਅਤੇ ਨਸ਼ੀਲੀ ਦਵਾਈਆਂ ਦੇ ਖ਼ਤਰੇ ਦੀ ਸਿਖਿਆ ਯੋਜਨਾ 2015″ ਵਿਸ਼ੇ `ਤੇ ਚਰਚਾ ਕੀਤੀ। ਨਾਲਸਾ, ਨੈਸ਼ਨਲ ਲੀਗਲ ਸਰਵਿਸਿਜ਼ ਅਥਰਤੀ 1987 ਦੀਆਂ ਗਤੀਵਿਧੀਆਂ ਦੀ ਵੀ ਚਰਚਾ ਕੀਤੀ। ਸੀ.ਜੇ.ਐਮ ਅਪਰਾਜਿਤਾ ਜੋਸ਼ੀ ਨੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਰਾਸ਼ਟਰੀ ਟੀਕਾਕਰਨ ਦਿਵਸ `ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਲੋਮਾ ਇਨ ਸਪੈਸ਼ਲ ਐਜੂਕੇਸ਼ਨ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਕਾਨੂੰਨੀ ਸੇਵਾਵਾਂ ਅਤੇ ਅਧਿਕਾਰਾਂ ਦੀ ਜਾਣਕਾਰੀ ਦਿੱਤੀ ਗਈ । ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਮਹੇੜੂ ਨੇ ਸੀ.ਜੇ.ਐਮ ਅਪਰਾਜਿਤਾ ਜੋਸ਼ੀ ਨੂੰ ਜੀ ਆਇਆ ਨੂੰ ਆਖਿਆ । ਪਰਮਜੀਤ ਸਚਦੇਵਾ ਨੇ ਸਕੂਲ ਦੀਆਂ ਗਤੀਵਿਧੀਆਂ ਅਤੇ ਸਕੂਲ ਵੱਲੋਂ ਬਣਾਏ ਜਾ ਰਹੇ ਵੋਕੇਸ਼ਨਲ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਸ਼ੇਸ਼ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਐਡਵੋਕੇਟ ਆਰਤੀ ਸ਼ਰਮਾ ਨੇ ਦੱਸਿਆ ਕਿ ਸਥਾਈ ਲੋਕ ਅਦਾਲਤ ਵਿਚ ਅਪਲਾਈ ਕਰਨ ਦੀ ਕੋਈ ਫੀਸ ਨਹੀਂ ਹੈ। ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਨੇ ਸੀ.ਜੇ.ਐਮ ਅਪਰਾਜਿਤਾ ਜੋਸ਼ੀ ਅਤੇ ਐਡਵੋਕੇਟ ਆਰਤੀ ਸ਼ਰਮਾ ਦਾ ਧੰਨਵਾਦ ਕੀਤਾ। ਇਸ ਮੌਕੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਰਾਮ ਆਸਰਾ, ਬਲਰਾਮ ਸਿੰਘ ਜਰਿਆਲ, ਪ੍ਰਿੰਸੀਪਲ ਸ਼ੈਲੀ ਸ਼ਰਮਾ, ਕੋਆਰਡੀਨੇਟਰ ਬਰਿੰਦਰਾ ਕੁਮਾਰ, ਪੀ.ਐਲ.ਵੀ. ਅਨੀਤਾ ਸ਼ਰਮਾ, ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।