ਟਰਾਈਡੈਂਟ ਗਰੁੱਪ ਦੇ ਮਾਲਕ ਪਦਮਸ੍ਰੀ ਡਾ ਰਾਜਿੰਦਰ ਗੁਪਤਾ ਨੇ ਅੱਠਵੀਂ ਕਲਾਸ ਦੇ ਪੰਜਾਬ ਵਿੱਚੋ ਅੱਵਲ ਆਏ ਮਨਪ੍ਰੀਤ ਲਈ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਅਤੇ ਅਗਲੇਰੀ ਸਾਰੀ ਪੜ੍ਹਾਈ ਦਾ ਖਰਚਾ ਚੁੱਕਣ ਦਾ ਕੀਤਾ ਐਲਾਨ 

Share and Enjoy !

Shares
  •  ਟਰਾਈਡੈਂਟ ਗਰੁੱਪ ਦੇ ਉਪਰਾਲੇ ਦੀ ਹੋ ਰਹੀ ਹੈ ਭਰਵੀਂ ਸੁਲਾਘਾ
    ਬਰਨਾਲਾ| ਸੂਬੇ ਭਰ ਵਿੱਚੋਂ ਅੱਠਵੀਂ ਜਮਾਤ ਵਿੱਚ ਅੱਵਲ ਆਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਗਰੀਬ ਪਰਿਵਾਰ ਦੇ ਪੁੱਤਰ ਮਨਪ੍ਰੀਤ ਸਿੰਘ ਦਾ ਹੱਥ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਫੜਿਆ ਹੈ।ਉਨ੍ਹਾਂ ਅੱਜ ਮਨਪ੍ਰੀਤ ਸਿੰਘ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਅਤੇ ਭਵਿੱਖ ਵਿੱਚ ਉਸ ਦੀ ਪੜ੍ਹਾਈ ਤੇ ਹੋਣ ਵਾਲਾ ਸਾਰਾ ਖਰਚਾ ਚੁੱਕਣ ਦਾ ਐਲਾਨ ਕੀਤਾ ਹੈ।ਅੱਜ ਸ੍ਰੀ ਰਾਜਿੰਦਰ ਗੁਪਤਾ ਵੱਲੋਂ ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਨਗਰ ਕੌਂਸਲਰ ਜਗਰਾਜ ਸਿੰਘ ਸ਼ਿਵ ਸੇਵਾ ਸੰਘ ਦੇ ਪ੍ਰਧਾਨ ਪਵਨ ਸਿੰਗਲਾ ਅਤੇ ਅਕਸ਼ਰ ਸਿੰਘ ਚੌਹਾਨ ਨੇ ਮਨਪ੍ਰੀਤ ਸਿੰਘ ਨੂੰ ਮਿਲ ਕੇ ਉਸ ਨੂੰ ਉਸ ਦੀ ਇਸ ਕਾਮਯਾਬੀ ਤੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਸੂਬੇ ਵਿੱਚੋਂ ਅੱਵਲ ਆਉਣ ਵਾਲੇ ਮਨਪ੍ਰੀਤ ਸਿੰਘ ਦੇ ਪਿਤਾ ਦਾ ਕਰੀਬ ਅੱਠ ਸਾਲ ਪਹਿਲਾਂ ਦੇਹਾਂਤ ਹੋ ਚੁੱਕਿਆ ਹੈ ਅਤੇ ਉਸ ਦੀ ਮਾਤਾ ਕਿਰਨਜੀਤ ਕੌਰ ਕੱਪੜੇ ਸਿਲਾਈ ਕਰਕੇ ਆਪਣੇ ਪਰਿਵਾਰ ਇਸ ਦਾ ਪਾਲਣ ਪੋਸ਼ਣ ਕਰਦੀ ਹੈ। ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਮਨਪ੍ਰੀਤ ਸਿੰਘ ਜ਼ਿਲ੍ਹਾ ਬਰਨਾਲਾ ਦਾ ਹੋਣਹਾਰ ਵਿਦਿਆਰਥੀ ਹੈ,ਜਿਸ ਨੇ ਅੱਠਵੀਂ ਵਿੱਚੋਂ ਪੂਰੇ ਸੂਬੇ ਵਿੱਚੋਂ ਅੱਵਲ ਆ ਕੇ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ ਹੈ।ਉਨ੍ਹਾਂ ਕਿਹਾ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਅਜਿਹੇ ਹੋਣਹਾਰ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਈਏ।ਉਨ੍ਹਾਂ ਕਿਹਾ ਮਨਪ੍ਰੀਤ ਸਿੰਘ ਭਵਿੱਖ ਵਿਚ ਜੋ ਵੀ ਪੜ੍ਹਾਈ ਕਰਨਾ ਚਾਹੁੰਦਾ ਹੈ ਉਸ ਦਾ ਸਾਰਾ ਖ਼ਰਚਾ ਅਸੀਂ ਚੁੱਕਾਂਗੇ ਅਤੇ ਉਸ ਨੂੰ ਆਰਥਿਕ ਪੱਖੋਂ ਕੋਈ ਕਮੀ ਨਹੀਂ ਆਉਣ ਦੇਵਾਂਗੇ। ਇੱਥੇ ਜ਼ਿਕਰਯੋਗ ਹੈ ਕਿ ਟਰਾਈਡੈਂਟ ਗਰੁੱਪ ਸੰਸਥਾਪਕ ਪਦਮਸ਼੍ਰੀ ਰਾਜਿੰਦਰ ਗੁਪਤਾ ਵੱਲੋਂ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਸਮੇਂ ਸਮੇਂ ਤੇ ਆਰਥਿਕ ਮਦਦ ਦਿੱਤੀ ਜਾਂਦੀ ਰਹਿੰਦੀ ਹੈ ਜਿੱਥੇ ਉਹ ਸ਼ਿਵ ਸੇਵਾ ਸੰਘ ਦੇ ਚੇਅਰਮੈਨ ਹਨ,ਉਥੇ ਹੀ ਬਰਨਾਲਾ ਵੈੱਲਫੇਅਰ ਕਲੱਬ ਦੇ ਪੈਟਰਨ ਵੀ ਹਨ  ।

About Post Author

Share and Enjoy !

Shares

Leave a Reply

Your email address will not be published.