
(ਸੋਨੂੰ ਕਟਾਰੀਆ) ਬੁਢਲਾਡਾ। ਡਿਪਟੀ ਕਮਿਸਨਰ ਮਾਨਸਾ ਸ੍ਰੀਮਤੀ ਬਲਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਸਰਦੂਲਗੜ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਅੱਜ ਕਰੀਬ 25 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆ ਅਤੇ ਨਿਯਮਾਂ ਦੀ ਉਲੰਘਣਾਂ ਕਰਨ ਵਾਲੀਆਂ 19 ਬੱਸਾਂ ਦੇ ਚਲਾਨ ਕੀਤੇੇ ਗਏ। ਉਨਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਇਵਰ ਅਤੇ ਕੰਡਕਟਰ ਦੇ ਕੋਵਿਡ ਵੈਕਸੀਨੇਸਨ ਲੱਗੀ ਹੋਣੀ ਲਾਜਮੀ ਹੈ ਅਤੇ ਭਵਿੱਖ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਕੋਵਿਡ ਵੈਕਸੀਨੇਸਨ ਸਰਟੀਫਿਕੇਟ ਵੀ ਚੈੱਕ ਕੀਤਾ ਜਾਵੇਗਾ।ਉਨਾਂ ਦੱਸਿਆ ਗਿਆ ਕਿ ਸਕੂਲੀ ਬੱਸਾਂ ਅੰਦਰ ਔਰਤ ਅਟੈਂਡੈਂਟ, ਸੀ.ਸੀ.ਟੀ.ਵੀ. ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿਟ ਅਤੇ ਜੀ.ਪੀ.ਐਸ. ਆਦਿ ਲੱਗੇ ਹੋਣੇ ਲਾਜਮੀ ਹਨ। ਇਸ ਮੌਕੇ ਪ੍ਰੋਟੈਕਸਨ ਅਫਸਰ ਸ੍ਰੀਮਤੀ ਨਤੀਸਾ ਅੱਤਰੀ ਅਤੇ ਟਰੈਫਿਕ ਪੁਲਿਸ ਵੱਲੋ ਗੁਰਪ੍ਰੀਤ ਸਿੰਘ ਮੌਜੂਦ ਸਨ।