
ਲੌਂਗੋਵਾਲ (ਜਗਸੀਰ ਸਿੰਘ)– ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਅੰਡਰ-11 ਫੁੱਟਬਾਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਬਲਾਕ ਚੀਮਾ ਵੱਲੋਂ ਖੇਡਦਿਆਂ ਟੈਗੋਰ ਵਿਦਿਆਲਿਆ ਦੇ ਨੌਂ ਲੜਕੀਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਦੂਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਟੀਮ ਦੀਆਂ ਪੰਜ ਖਿਡਾਰਨਾਂ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ, ਜੋ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਮੈਨੇਜਮੈਂਟ ਮੈਂਬਰ ਸ. ਗੋਬਿੰਦ ਸਿੰਘ ਗਿੱਲ, ਸ. ਕੁਲਦੀਪ ਸਿੰਘ ਮੰਡੇਰ ਅਤੇ ਸ੍ਰੀ ਜਤਿੰਦਰ ਰਿਸ਼ੀ ਨੇ ਜੇਤੂ ਟੀਮ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਮੁਬਾਰਕਾਂ ਦਿੱਤੀ ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰਹਾਂ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਸ਼ਾਮ ਦਾ ਪ੍ਰਾਪਤੀ ਵਿੱਚ ਡੀ,ਪੀ,ਈ, ਸਰਦਾਰ ਗੁਰਪ੍ਰੀਤ ਸਿੰਘ ਮੈਡਮ ਸੁਨੀਤਾ ਸ਼ਰਮਾ ਅਤੇ ਪਰਮਿੰਦਰ ਸਿੰਘ ਦਾ ਵੀ ਅਹਿਮ ਯੋਗਦਾਨ ਰਿਹਾ। ਉਹਨਾਂ ਦੀ ਰਹਿਨੁਮਾਈ ਅਤੇ ਮਿਹਨਤ ਸਦਕਾ ਵਿਦਿਆਰਥੀਆਂ ਨੇ ਇਹ ਮਾਣਮੱਤੀ ਸਫਲਤਾ ਹਾਸਲ ਕੀਤੀ।