ਡੇਂਗੂ ਤੋਂ ਬਚਣ ਲਈ ਬਾਰਿਸ਼ਾਂ ਤੋਂ ਬਾਅਦ ਘਰ ਦੇ ਆਲੇ-ਦੁਆਲੇ ਦੀ ਸਾਫ-ਸਫ਼ਾਈ ਰੱਖੋ : ਐਸ.ਐਮ.ਓ. ਡਾ. ਰਵਿੰਦਰ ਸਿੰਘ*

Share and Enjoy !

Shares

(ਕੁਲਦੀਪ ਬੰਗਾ) ਮੁਕੰਦਪੁਰ। ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਜੀ ਦੇ ਦਿਸਾ ਨਿਰਦੇਸਾਂ ਅਤੇ ਐਸ ਐਮ ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ, ਆਜ਼ਾਦੀ ਦੇ ਅਮਿ੍ਰਤ ਮਹਾ ਉਤਸਵ ਦੇ ਤਹਿਤ ਬਲਾਕ ਮੁਕੰਦਪੁਰ ਅਧੀਨ ਪੈਂਦੇ ਪਿੰਡਾਂ ‘ਚ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਚਲਾਇਆ ਗਿਆ। ਉਨਾਂ ਕਿਹਾ ਕੁਝ ਦਿਨਾਂ ਦੌਰਾਨ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਡੇਂਗੂ ਦੇ ਕੇਸਾਂ ਵਿਚ ਵਾਧਾ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ, ਇਸ ਲਈ ਸਾਨੂੰ ਡੇਂਗੂ ਤੋਂ ਬਚਾਅ ਕਰਨ ਲਈ ਬਾਰਿਸ਼ ਤੋਂ ਬਾਅਦ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਜਾਂਚ ਕਰ ਕੇ ਬਰਸਾਤ ਦੇ ਖੜੇ ਪਾਣੀ ਦੀ ਨਿਕਾਸੀ ਕਰ ਦੇਣੀ ਚਾਹੀਦੀ ਹੈ। ਇਸ ਮੌਕੇ ਬਲਾਕ ਐਕਸਟੈਨਸਨ ਐਜੂਕੇਟਰ (ਬੀ.ਈ.ਈ.) ਹਰਪ੍ਰੀਤ ਸਿੰਘ ਅਤੇ ਸੁਪਰਵਾਈਜ਼ਰ ਰਾਜ ਕੁਮਾਰ ਹੰਸ ਨੇ ਲੋਕਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਡੇਂਗੂ ਦੇ ਕੇਸ ਆਣੇ ਸੁਰੂ ਹੋ ਗਏ ਹਨ ਅਤੇ ਸਿਹਤ ਵਿਭਾਗ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਰੋਜ਼ਾਨਾ ਵੱਡੇ ਪੱਧਰ ‘ਤੇ ਜਾਂਚ ਮੁਹਿੰਮ ਵੀ ਚਲਾ ਰਿਹਾ ਹੈ। ਇਸ ਤੋਂ ਇਲਾਵਾ ਸ਼ੱਕੀ ਮਰੀਜ਼ਾਂ ਦੀ ਬਲੱਡ ਸਲਾਈਡ ਅਤੇ ਡੇਂਗੂ ਟੈਸਟ ਵੀ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਦਿਨ ਅਤੇ ਰਾਤ ਵੇਲੇ ਮੱਛਰ ਦੇ ਡੰਗ ਤੋਂ ਬਚਣ ਲਈ ਮੱਛਰਦਾਨੀਆਂ, ਕੁਆਇਲਾਂ ਅਤੇ ਕਰੀਮਾਂ ਆਦਿ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਦਿਨ ਵੇਲੇ ਪੂਰੇ ਸਰੀਰ ਨੂੰ ਢੱਕ ਕੇ ਰੱਖਣਾ ਅਤੇ ਸਿੱਲੇ ਕਮਰਿਆਂ ਵਿਚ ਬੈਠਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਹੈਲਥ ਸੁਪਰਵਾਈਜਰ ਦੀ ਅਗਵਾਈ ਵਿਚ ਰੋਜ਼ਾਨਾ ਟੀਮਾਂ ਕੰਮ ਕਰ ਰਹੀਆਂ ਹਨ, ਜਿਸ ਵਿਚ ਬ੍ਰੀਡ ਚੈਕਰ ਵਲੋਂ ਪਿੰਡਾਂ ਵਿੱਚ ਸਪਰੇਅ ਵੀ ਕੀਤੇ ਜਾਂਦੇ ਹਨ। ਇਸ ਮੌਕੇ ਤੇ ਹੈਲਥ ਇੰਸਪੈਕਟਰ ਬਲਵੰਤ ਰਾਮ, ਹੈਲਥ ਵਰਕਰ ਸਰਬਜੀਤ, ਕੁਲਵੀਰ ਅਤੇ ਸਚਦੀਪ ਨੇ ਪਿੰਡਾਂ ਵਿਚ ਡੇਂਗੂ ਦਾ ਲਾਰਵਾ ਨਸਟ ਕੀਤਾ।

About Post Author

Share and Enjoy !

Shares

Leave a Reply

Your email address will not be published.