ਡੇਂਗੂ ਮਲੇਰੀਆ ਤੋਂ ਬਚਾਓ ਸਬੰਧੀ ਜ ਿਲਾ ਕੁਆਰਡੀਨੇਸਨ ਕਮੇਟੀ ਦੀ ਮੀਟਿੰਗ ਹੋਈ

Share and Enjoy !

Shares

– ਆਪਾਂ ਸਾਰੇ ਰਲ-ਮਿਲ ਕੇ ਹੀ ਡੇਂਗੂ ਤੇ ਕਾਬੂ ਕਰ ਸਕਦੇ ਹਾਂ :- ਡਾ ਸੰਜੇ ਕਪੂਰ

(ਬਿਊਰੋ ਚੈਕ ਪੋਸਟ) ਫਰੀਦਕੋਟ। ਜਿਲਾ ਪ੍ਰਬੰਧਕੀ ਕੰਪਲੈਕਸ ਦੇ ਅਸੋਕ ਚੱਕਰ ਹਾਲ ਵਿਖੇ ਡੇਂਗੂ ਮਲੇਰੀਆ ਵਰਗੀਆਂ ਮੱਛਰਾਂ ਨਾਲ ਫੈਲਣ ਵਾਲੀਆਂ ਬੀਮਾਰੀਆਂ ਨਾਲ ਨਜਿੱਠਣ ਲਈ ਜ ਿਲਾ ਪੱਧਰੀ ਕੁਆਰਡੀਨੇਸਨ ਕਮੇਟੀ ਦੀ ਮੀਟਿੰਗ ਐਡੀਸਨਲ ਡਿਪਟੀ ਕਮਿਸਨਰ ਰਾਜਦੀਪ ਸਿੰਘ ਬਰਾੜ ਅਤੇ ਸਿਵਲ ਸਰਜਨ ਫਰੀਦਕੋਟ ਡਾ ਸੰਜੇ ਕਪੂਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ।

ਮੀਟਿੰਗ ਦੌਰਾਨ ਐਡੀਸਨਲ ਡਿਪਟੀ ਕਮਿਸਨਰ ਰਾਜਦੀਪ ਸਿੰਘ ਬਰਾੜ ਨੇ ਵੱਖ-ਵੱਖ ਵਿਭਾਗਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਵੱਲ ਵਿਸੇਸ ਧਿਆਨ ਦੇਣ ਲਈ ਕਿਹਾ। ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਓ ਸਬੰਧੀ ਪੈਂਫਲੇਟ ਮੁਹਇਆ ਕਰਵਾਏ ਜਾਣ ਅਤੇ ਸਾਰੇ ਸਕੂਲਾਂ ਵਿੱਚ ਬੋਰਡਾਂ ਉਪਰ ਲਗਾਈਆ ਜਾਣ ਅਤੇ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਡੇਂਗੂ ਮਲੇਰੀਆ ਅਤੇ ਆਲੇ-ਦੁਆਲੇ ਦੀ ਸਫਾਈ ਬਾਰੇ ਜਾਗਰੂਕ ਕਰਨ ਦੀ ਸਿਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ। ਪੰਜਾਬ ਰੋਡਵੇਜ ਟਰਾਂਸਪੋਰਟ ਕਾਰਪੋਰੇਸਨ ਨੂੰ ਕੰਡਮ ਪਏ ਟਾਇਰਾਂ ਨੂੰ ਸਟੋਰ ਵਿੱਚ ਢੱਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਤਾਂ ਜੋ ਉਨਾਂ ਵਿਚ ਪਾਣੀ ਨਾ ਖੜ ਸਕੇ ਜਿਸ ਨਾਲ ਕਿ ਡੇਂਗੂ ਦਾ ਲਾਰਵਾ ਪੈਦਾ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ।

ਸਿਵਲ ਸਰਜਨ ਫਰੀਦਕੋਟ ਡਾਕਟਰ ਸੰਜੇ ਕਪੂਰ ਨੇ ਆਂਗਨਵਾੜੀ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਫ-ਸਫਾਈ ਵੱਲ ਖਾਸ ਤੌਰ ਤੇ ਧਿਆਨ ਦਿੱਤਾ ਜਾਵੇ ਅਤੇ ਵੱਖ ਵੱਖ ਥਾਵਾਂ ਤੇ ਵਾਧੂ ਖੜੇ ਪਾਣੀ ਦੇ ਸੋਮਿਆਂ ਨੂੰ ਪੁਰਿਆ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ ਨੂੰ ਰੋਕਿਆ ਜਾ ਸਕੇ। ਨਗਰ ਕੌਂਸਲ ਦੇ ਨੁਮਾਇੰਦਿਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਸਿਹਤ ਵਿਭਾਗ ਵੱਲੋਂ ਭੇਜੀ ਗਈ ਲਾਰਵਾ ਮਿਲਣ ਵਾਲੇ ਖੇਤਰਾਂ ਦੀ ਲਿਸਟ ਵਾਲੇ ਏਰੀਆ ਦੇ ਚਲਾਨ ਕੱਟੇ ਜਾਣ ਅਤੇ ਫੋਗਿੰਗ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਜਿਲਾ ਐਪੀਡੀਮੋਲੋਜਿਸਟ ਡਾ ਹਿਮਾਂਸੂ ਗੁਪਤਾ ਵੱਲੋਂ ਡੇਂਗੂ ਲਾਰਵਾ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਾਰੇ ਵਿਭਾਗਾਂ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

About Post Author

Share and Enjoy !

Shares

Leave a Reply

Your email address will not be published.