
(ਪ੍ਰੇਮ ਗਰਗ) ਮਲੋਟ। ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਸੇਵਾਦਾਰ ਦੀ ਪ੍ਰੇਰਨਾ ’ਤੇ ਅਮਲ ਕਰਦੇ ਹੋਏ ਜਿੱਥੇ ਵਿਦੇਸ਼ਾਂ ਅਤੇ ਦੇਸ਼ ਦੀ ਸਾਧ-ਸੰਗਤ 138 ਮਾਨਵਤਾ ਭਲਾਈ ਕਾਰਜਾਂ ਵਿੱਚ ਸਹਿਯੋਗ ਕਰ ਰਹੀ ਹੈ ਉਥੇ ਬਲਾਕ ਮਲੋਟ ਦੀ ਸਾਧ-ਸੰਗਤ ਵੀ ਮਾਨਵਤਾ ਭਲਾਈ ਕਾਰਜਾਂ ਵਿੱਚ ਹਮੇਸ਼ਾਂ ਹੀ ਅੱਗੇ ਰਹਿੰਦੀ ਹੈ। ਇਨਾਂ ਮਾਨਵਤਾ ਭਲਾਈ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਐਤਵਾਰ ਨੂੰ ਬਲਾਕ ਮਲੋਟ ਦੀ ਸਾਧ-ਸੰਗਤ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਾਣਕਾਰੀ ਦਿੰਦਿਆਂ ਬਲਾਕ ਮਲੋਟ ਦੇ ਜਿੰਮੇਵਾਰ ਰਮੇਸ਼ ਠਕਰਾਲ ਇੰਸਾਂ, ਅਮਰਜੀਤ ਸਿੰਘ ਬਿੱਟਾ ਇੰਸਾਂ, ਸੱਤਪਾਲ ਇੰਸਾਂ, ਸ਼ੰਭੂ ਇੰਸਾਂ, ਵਿਜੈ ਤਿੰਨਾਂ ਇੰਸਾਂ ਤੋਂ ਇਲਾਵਾ ਸੇਵਾਦਾਰ ਸੁਰੇਸ਼ ਗੋਇਲ ਇੰਸਾਂ, ਰਾਮ ਗੋਇਲ ਇੰਸਾਂ, ਸੁਨੀਲ ਜਿੰਦਲ ਇੰਸਾਂ, ਰਿੰਕੂ ਬੁਰਜਾਂ ਇੰਸਾਂ ਅਤੇ ਭੰਗੀਦਾਸ ਵਿਕਾਸ ਕਾਮਰਾ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਚਲਾਏ ਗਏ 138 ਮਾਨਵਤਾ ਭਲਾਈ ਕਾਰਜਾਂ ਤਹਿਤ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸ਼੍ਰੀ ਵੇਦ ਪ੍ਰਕਾਸ਼ ਗੋਇਲ ਇੰਸਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਵੰਡਿਆ ਗਿਆ ਹੈ।
