ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਅਤੇ ਐਲੀਮੈਂਟਰੀ ਟੀਚਰ ਯੂਨੀਅਨ ਨੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਦੇ ਦਫ਼ਤਰ ਅੱਗੇ ਲਗਾਇਆ ਧਰਨਾ 

Share and Enjoy !

Shares
ਮਾਮਲਾ ਅਧਿਆਪਕਾਂ ਨੂੰ ਤਨਖਾਹ ਨਾ ਮਿਲਣ ਦਾ 
ਸੰਗਰੂਰ,6 ਮਾਰਚ (ਜਗਸੀਰ ਲੌਂਗੋਵਾਲ ) – ਜਿਲ੍ਹਾ ਸੰਗਰੂਰ ਪ੍ਰਾਇਮਰੀ ਸਕੂਲਾਂ ਨੂੰ ਜਨਵਰੀ ਮਹੀਨੇ ਤੋਂ ਤਨਖਾਹ ਨਹੀਂ ਮਿਲੀ ਹੈ, ਕਾਫ਼ੀ ਸਾਰੇ ਸੈਕੰਡਰੀ ਸਕੂਲਾਂ ਦੀ ਤਨਖਾਹ ਵੀ ਬੱਜਟ ਨਾ ਹੋਣ ਕਰਕੇ ਰੁਕੀ ਹੋਈ ਹੈ,ਇਹ ਤਨਖਾਹ ਜਾਰੀ ਕਰਵਾਉਣ ਲਈ ਡੀਟੀਐਫ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਪਿਛਲੇ ਲੰਬੇ ਸਮੇਂ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਂਦੀ ਰਹੀ ਹੈ ਲਗਾਤਾਰ ਮੰਗੇ ਪੱਤਰ ਦਿੱਤੇ ਜਾ ਰਹੇ ਹਨ,ਪਰ ਅਜੇ ਤੱਕ ਪ੍ਰਸ਼ਾਸਨ ਨੇ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਿਸ ਕਰਕੇ ਅੱਜ ਅਧਿਆਪਕਾਂ ਨੂੰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਸੰਗਰੂਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ। ਇਸ ਸਮੇਂ ਈ ਟੀ ਯੂ ਦੇ ਪ੍ਰਧਾਨ ਅਵਤਾਰ ਸਿੰਘ ਭਲਵਾਨ ਸੀਨੀਅਰ ਆਗੂ ਬਲਜੀਤ ਸਿੰਘ, ਡੀਟੀਐਫ ਦੇ  ਜਿਲ੍ਹਾ ਪ੍ਰਧਾਨ ਬਲਬੀਰ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਭਾਰੀ ਗਿਣਤੀ ਵਿੱਚ ਪਹੁੰਚੇ ਜਥੇਬੰਦੀਆਂ ਦੇ ਕਾਰਕੁੰਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਨਿੱਜੀਕਰਨ ਉਦਾਰੀਕਰਨ ਦੀ ਨੀਤੀਆਂ ਤਹਿਤ ਸਰਕਾਰਾਂ ਲੋਕਾਂ ਦੀ ਸੇਵਾ ਕਰਨ ਵਾਲੇ ਸਰਕਾਰੀ ਅਦਾਰਿਆਂ ਦਾ ਭੋਗ ਪਾਉਣ ਤੇ ਤੁਲੀਆਂ ਹੋਈ  ਹਨ ਤੇ ਇਹਨਾਂ ਨੂੰ ਬਚਾਉਣ ਲਈ ਸਾਨੂੰ ਆਪਣੇ ਸ਼ੰਘਰਸ਼ਾ ਨੂੰ ਹੋਰ ਤਿੱਖਾ ਕਰਨਾ ਪਵੇਗਾ। ਸਮੁੱਚੇ ਮੁਲਾਜ਼ਮ ਵਰਗ ਨੂੰ ਇੱਕ ਜੁੱਟ ਹੋਣਾ ਪਵੇਗਾ। ਇਸ ਸਮੇਂ ਆਗੂਆਂ ਨੂੰ 04.03.2022 ਦੇ ਸਾਂਝੇ ਅਧਿਆਪਕ ਮੋਰਚੇ ਦੇ ਐਕਸ਼ਨ ਦੀ ਵੀ ਹਮਾਇਤ ਕੀਤੀ । ਇਸ ਮੌਕੇ ਆਗੂਆਂ ਨੇ ਆਖਿਆ ਕਿ ਜੇਕਰ 5 ਮਾਰਚ ਤੱਕ ਅਧਿਆਪਕਾਂ ਦੀਆਂ ਤਨਖਾਹਾਂ ਪਾਉਣ ਦੇ ਭਰੋਸੇ ਤੇ ਅਮਲ ਨਾ ਹੋਇਆ ਤਾਂ ਸ਼ੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ।

About Post Author

Share and Enjoy !

Shares

Leave a Reply

Your email address will not be published.