
– ਭਾਈ ਬਹਿਲੋ ਪਬਲਿਕ ਸਕੂਲ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ
(ਗੁਰਵਿੰਦਰ ਸਿੰਘ ਚਹਿਲ) ਹੀਰੋ ਖੁਰਦ। ਪਿੰਡ ਵਰੇ ਵਿਖੇ ਹੋਈ ਧਾਰਮਿਕ ਪ੍ਰੀਖਿਆ ਮੁਕਾਬਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਨਾਲ ਸਬੰਧਤ ਮੁਕਾਬਲਿਆਂ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ ਬੱਚਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਜਾਣਕਾਰੀ ਦਿੰਦਿਆਂ ਸਕੂਲ ਮੁਖੀ ਅਮਨਦੀਪ ਸਰਮਾ ਨੇ ਦੱਸਿਆ ਕਿ ਸਕੂਲ ਦੀਆ ਤਿੰਨ ਟੀਮਾਂ ਨੇ ਇਸ ਪ੍ਰੀਖਿਆ ਵਿੱਚ ਭਾਗ ਲਿਆ ਜਿਸ ਵਿੱਚ ਅੱਠ ਸਾਲਾ ਵਰਗ ਤੇ 14 ਸਾਲਾ ਉਮਰ ਵਰਗ ਦੇ ਬੱਚਿਆਂ ਨੇ ਸਮੂਲੀਅਤ ਕੀਤੀ।ਇਹਨਾਂ ਮੁਕਾਬਲਿਆਂ ਦੀ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਨੇ ਦੱਸਿਆ ਕਿ ਸਵਾਲ ਬਹੁਤ ਔਖੇ ਸਨ। ਇਨਾਂ ਬੱਚਿਆਂ ਨੇ ਬਹੁਤ ਵਧੀਆ ਤਰੀਕੇ ਨਾਲ ਸਵਾਲਾ ਦੇ ਜਵਾਬ ਦੇ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਨਾਂ ਮੁਕਾਬਲਿਆਂ ਵਿੱਚ 13 ਟੀਮਾਂ ਨੇ ਭਾਗ ਲਿਆ।ਇਸ ਮੌਕੇ ਦਰਸਨ ਸਿੰਘ ਮੰਡੇਰ ਅਤੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਾਜਰ ਸਨ। ਮੁਖੀ ਅਮਨਦੀਪ ਸਰਮਾ ਨੇ ਸਮੁੱਚੀ ਟੀਮ ਨੂੰ ਮੁਬਾਰਕਾਂ ਦਿੰਦਿਆਂ ਦੱਸਿਆ ਕਿ ਅੱਗੇ ਤੋਂ ਲਗਾਤਾਰ ਮੁਕਾਬਲਿਆਂ ਵਿਚ ਸਾਡੇ ਸਕੂਲ ਦੀਆਂ ਟੀਮਾਂ ਭਾਗ ਲੈਣਗੀਆਂ।