– ਦਰਜਨਾਂ ਦਰਖਾਸਤਾਂ ਦਾ ਮੌਕੇ ‘ ਤੇ ਕੀਤਾ ਨਿਬੇੜਾ
ਧੂਰੀ (ਜਗਸੀਰ ਲੌਂਗੋਵਾਲ) : ਜਿਲ੍ਹਾ ਪੁਲਿਸ ਸੰਗਰੂਰ ਸ੍ਰੀ ਸਵਪਨ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਥਾਣਾ ਸਦਰ ਧੂਰੀ ਵਿਖੇ ਲੋਕਾਂ ਦੀਆਂ ਦਰਖਾਸਤਾਂ ਦਾ ਨਿਬੇੜਾ ਕਰਨ ਲਈ ਡੀ ਐਸ ਪੀ ਧੂਰੀ ਸ੍ਰ: ਪਰਮਿੰਦਰ ਸਿੰਘ ਦੀ ਅਗਵਾਈ ਅਤੇ ਥਾਣੇ ਦੇ ਮੁੱਖ ਅਫ਼ਸਰ ਸ੍ਰ: ਅਵਤਾਰ ਸਿੰਘ ਦੀ ਦੇਖ ਰੇਖ ਹੇਠ ਰਾਹਤ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਜਿੱੱਥੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਉਥੇ ਮੌਕੇ ‘ ਤੇ ਹੀ ਸ਼ਿਕਾਇਤਾਂ ਦਾ ਹੱਲ ਕਰਦਿਆਂ ਥਾਣਾ ਸਦਰ ਅਤੇ ਥਾਣਾ ਸਿਟੀ ਧੂਰੀ ਕੋਲ ਆਈਆਂ ਲੜਾਈ ਝਗੜੇ ਸਮੇਤ ਵੱਖ ਵੱਖ ਤਰ੍ਹਾਂ ਦੀਆਂ ਦਰਜਨਾਂ ਦਰਖਾਸਤਾਂ ਦਾ ਨਿਬੇੜਾ ਕੀਤਾ ਗਿਆ। ਇਸ ਮੌਕੇ ਹੋਰਨਾਂ ‘ ਚ ਤਰਸੇਮ ਸਿੰਘ , ਗੁਰਪ੍ਰੀਤ ਸਿੰਘ , ਜਗਤਾਰ ਸਿੰਘ , ਓਂਕਾਰ ਸਿੰਘ ਤੇ ਸੁਖਜਿੰਦਰ ਸਿੰਘ (ਸਾਰੇ ਸਹਾਇਕ ਥਾਣੇਦਾਰ) , ਹੌਲਦਾਰ ਦਵਿੰਦਰ ਸਿੰਘ ਤੇ ਨਾਜਰ ਸਿੰਘ ਹਰਜਿੰਦਰ ਸਿੰਘ ਅਤੇ ਲੇਡੀ ਕਾਂਸਟੇਬਲ ਹਰਪਾਲ ਕੌਰ ਤੇ ਕਿਰਨਜੀਤ ਕੌਰ ਆਦਿ ਵੀ ਮੌਜੂਦ ਸਨ।