ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕ ਲਹਿਰ ਦੀ ਲੋੜ: ਵਿਧਾਇਕ ਸੰਤੋਸ਼ ਕਟਾਰੀਆ ਪਿੰਡ ਕਮਾਲਪੁਰ ਵਿਖੇ ‘ਆਪ’ ਦੀ ਹੋਈ ਪ੍ਰਭਾਵਸ਼ਾਲੀ ਲੋਕ ਮਿਲਣੀ; ‘ਆਪ’ ਸਰਕਾਰ ਦੀਆਂ ਨੀਤੀਆਂ ‘ਤੇ ਹੋਈ ਚਰਚਾ

Share and Enjoy !

Shares
​ਬਲਾਚੌਰ ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਇਲਾਕੇ ਦੇ ਵਿਕਾਸ ਕਾਰਜਾਂ ‘ਤੇ ਚਰਚਾ ਕਰਨ ਲਈ ਪਿੰਡ ਕਮਾਲਪੁਰ ਵਿਖੇ ਆਮ ਆਦਮੀ ਪਾਰਟੀ (ਆਪ) ਵੱਲੋਂ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ‘ਆਪ’ ਆਗੂ ਅਸ਼ੋਕ ਕਟਾਰੀਆ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਵੀ ਉਚੇਚੇ ਤੌਰ ‘ਤੇ ਹਾਜ਼ਰ ਹੋਏ।
​ਕਮਾਲਪੁਰ ਦੇ ਸਰਪੰਚ ਗੁਰਮੇਲ ਸਿੰਘ ਦੇ ਨਿਵਾਸ ਅਸਥਾਨ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਮਾਨਯੋਗ ਪ੍ਰਾਪਤੀਆਂ ਨੂੰ ਦੇਖ ਕੇ ਵਿਰੋਧੀ ਧਿਰਾਂ ਬੌਖਲਾਹਟ ਵਿੱਚ ਆ ਕੇ ਝੂਠੀ ਬਿਆਨਬਾਜ਼ੀ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦਾ ਕੋੜ੍ਹ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਨੂੰ ਜੜ੍ਹੋਂ ਮਿਟਾਉਣ ਲਈ ਪੂਰੇ ਪੰਜਾਬ ਵਿੱਚ ਇੱਕ ਵੱਡੀ ‘ਲੋਕ ਲਹਿਰ’ ਦੀ ਲੋੜ ਹੈ। ਉਨ੍ਹਾਂ ਮਾਵਾਂ-ਭੈਣਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਵਿੱਡੀ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਵੱਧ-ਚੜ੍ਹ ਕੇ ਅੱਗੇ
​ਇਸ ਮੌਕੇ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਨ-ਕਲਿਆਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਮੁਫ਼ਤ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਖੇਤਰ ਵਿੱਚ ਕੀਤੇ ਜਾ ਰਹੇ ਇਨਕਲਾਬੀ ਸੁਧਾਰਾਂ ਅਤੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।​ਇਸ ਲੋਕ ਮਿਲਣੀ ਵਿੱਚ ਕਮਾਲਪੁਰ ਦੇ ਸਰਪੰਚ ਗੁਰਮੇਲ ਸਿੰਘ, ਪਨਿਆਲੀ ਦੇ ਸਰਪੰਚ ਹਰਨੇਕ ਸਿੰਘ, ਭਰਥਲਾ ਦੇ ਸਰਪੰਚ ਨਰੇਸ਼ ਸ਼ਰਮਾ, ਚਾਹਲ ਜੱਟਾਂ ਦੇ ਸਰਪੰਚ ਹਰਵਿੰਦਰ ਸਿੰਘ, ਬਛੂਆਂ ਦੇ ਸਰਪੰਚ ਬਲਬੀਰ ਸਿੰਘ, ਬੀੜ ਕਾਠਗੜ੍ਹ ਦੇ ਸਰਪੰਚ ਜਸਵੀਰ ਸਿੰਘ ਘੁੰਮਣ, ਹਰਮਨ ਸਿੰਘ ਮਾਣੇਵਾਲ, ਰਾਜਾ ਮਹਿਮੂਦਪੁਰ, ਸਾਬਕਾ ਸਰਪੰਚ ਗੁਰਮੁਖ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ, ਹਰਬੰਸ ਸਿੰਘ, ਤਰਲੋਕ ਸਿੰਘ, ਬਾਬਾ ਦੀਦਾਰ ਸਿੰਘ, ਪੰਚ ਬਿੱਟੂ ਕਟਾਰੀਆ, ਮੇਜਰ ਸਿੰਘ, ਕੁਲਵਿੰਦਰ ਸਿੰਘ, ਰਾਣਾ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ, ਜਸਬੀਰ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ ਅਤੇ ਨਿਰਮਲ ਸਿੰਘ ਸਮੇਤ ਇਲਾਕੇ ਦੇ ਪੰਚ-ਸਰਪੰਚ ਅਤੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।​ਪ੍ਰੋਗਰਾਮ ਦੇ ਅੰਤ ਵਿੱਚ ‘ਆਪ’ ਦੀ ਮਹਿਲਾ ਆਗੂ ਹਰਦੀਪ ਕੌਰ ਅਤੇ ਸਰਪੰਚ ਗੁਰਮੇਲ ਸਿੰਘ ਨੇ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

About Post Author

Share and Enjoy !

Shares

Leave a Reply

Your email address will not be published.