ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ : ਭਾਜਪਾ ਆਗੂ ਅਸ਼ੋਕ ਨਾਨੋਵਾਲ 

Share and Enjoy !

Shares
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ):-
ਭਾਜਪਾ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਅਸ਼ੋਕ ਨਾਨੋਵਾਲ ਨੇ ਕਿਹਾ ਕਿ ਭਾਜਪਾ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਵੇਗੀ। ਅਸ਼ੋਕ ਨਾਨੋਵਾਲ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਸੀ ਅਤੇ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਯਤਨਸ਼ੀਲ ਸੀ। ਨਾਨੋਵਾਲ ਨੇ ਦੋਸ਼ ਲਾਇਆ ਕਿ ਨਸ਼ਿਆਂ ਦੀ ਵਿਕਰੀ ਦਾ
ਵਿਰੋਧ ਕਰਨ ਕਾਰਨ ਹੀ ਝੋਟਾ ਦਾ ਕਤਲ ਕੀਤਾ ਗਿਆ। ਉਨ੍ਹਾਂ ਨੇ ਇਸ ਮਾਮਲੇ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਦੀ ਕਥਿਤ ਭੂਮਿਕਾ ਸਬੰਧੀ ਵੀ ਜਾਂਚ ਦੀ ਮੰਗ ਕੀਤੀ।
ਭਾਜਪਾ ਆਗੂ ਅਸ਼ੋਕ ਨਾਨੋਵਾਲ ਨੇ ਕਿਹਾ ਕਿ ਅਜਿਹੇ ਗੰਭੀਰ ਮਾਮਲਿਆਂ ਵਿੱਚ ਸੱਚਾਈ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ।ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ‘ਤੇ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਅੰਤ ਅਸ਼ੋਕ ਨਾਨੋਵਾਲ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਆਪਣਾ ਸਹਿਯੋਗ ਦੇਵੇਗੀ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕਰਦੀ ਰਹੇਗੀ।

About Post Author

Share and Enjoy !

Shares

Leave a Reply

Your email address will not be published.