ਨਿਰਮਾਣ ਕੈਂਪਸ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ-4 ਵਿੱਚ ਜਿੱਤੇ ਮੈਡਲ ਕੁਸ਼ਤੀ ਵਿੱਚ ਸਲਮਾਨ ਅੰਸਾਰੀ ਨੇ ਚਾਂਦੀ ਅਤੇ ਗੁਰਲੀਨ ਸਿੰਘ ਨੇ ਕਾਂਸੀ ਦਾ ਤਮਗਾ ਜਿੱਤ ਕੇ ਸੰਸਥਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ

Share and Enjoy !

Shares
ਸੰਗਰੂਰ(ਜਗਸੀਰ ਸਿੰਘ)- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਨਿਰਮਾਣ ਕੈਂਪਸ ਆਫ਼ ਐਜੂਕੇਸ਼ਨ, ਰਿਸਰਚ ਐਂਡ ਟ੍ਰੇਨਿੰਗ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ-4 ਦੇ ਕੁਸ਼ਤੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਮਾਣ ਵਧਾਇਆ ਹੈ। ਕੈਂਪਸ ਵਿੱਚ ਬੈਚਲਰ ਆਫ਼ ਆਰਟਸ ਕੰਪਿਊਟਰ ਸਾਇੰਸ ਭਾਗ ਪਹਿਲਾ ਦੇ ਵਿਦਿਆਰਥੀ ਸਲਮਾਨ ਅੰਸਾਰੀ ਨੇ ਚਾਂਦੀ ਦਾ ਤਮਗਾ, ਜਦਕਿ ਗੁਰਲੀਨ ਸਿੰਘ ਨੇ ਕਾਂਸੀ ਦਾ ਤਮਗਾ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਕਾਂਸਲ ਫਾਊਂਡੇਸ਼ਨ ਅਤੇ ਨਿਰਮਾਣ ਕੈਂਪਸ ਦੇ ਸੰਸਥਾਪਕ, ਸਿੱਖਿਆ ਸ਼ਾਸਤਰੀ ਅਤੇ ਰਾਸ਼ਟਰਵਾਦੀ ਚਿੰਤਕ ਡਾ. ਅਮਿਤ ਕਾਂਸਲ ਨੇ ਦੋਵਾਂ ਵਿਦਿਆਰਥੀਆਂ, ਉਨ੍ਹਾਂ ਦੇ ਕੋਚ ਕਮਲ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਹ ਪ੍ਰਾਪਤੀ ਸਮੁੱਚੀ ਸੰਸਥਾ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ।
ਡਾ. ਅਮਿਤ ਕਾਂਸਲ ਨੇ ਕਿਹਾ ਕਿ ਨਿਰਮਾਣ ਕੈਂਪਸ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਸਮਾਜ ਤੇ ਰਾਸ਼ਟਰ ਪ੍ਰਤੀ ਆਪਣੇ ਫ਼ਰਜ਼ਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਹੀ ਮਾਰਗਦਰਸ਼ਨ ਅਤੇ ਨਿਰੰਤਰ ਮਿਹਨਤ ਦੇ ਬਲ ’ਤੇ ਇਹ ਵਿਦਿਆਰਥੀ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।
ਇਸ ਮੌਕੇ ਕੈਂਪਸ ਦੀ ਚੇਅਰਪਰਸਨ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਦਰਸ਼ਨ ਕਾਂਸਲ, ਭਗਵਾਨ ਦਾਸ ਕਾਂਸਲ, ਕੈਂਪਸ ਡਾਇਰੈਕਟਰ ਦੀਪਕ ਬਾਂਸਲ ਅਤੇ ਡਾਇਰੈਕਟਰ ਕਰਨਵੀਰ ਕਾਂਸਲ, ਕੈਂਪਸ ਕੋਆਰਡੀਨੇਟਰ ਰੇਨੂ ਗੋਇਲ, ਪ੍ਰਸ਼ਾਸਨਿਕ ਅਧਿਕਾਰੀ ਇੰਦਰਜੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰਨਾਂ ਨੌਜਵਾਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।

About Post Author

Share and Enjoy !

Shares

Leave a Reply

Your email address will not be published.