ਪਾਣੀਆਂ ਨੂੰ ਬਚਾਉਣ ਤੇ ਬਿਜਲੀ ਸੰਕਟ ਦੇ ਵਿਰੁੱਧ ਵਾਟਰ ਵਰਕਸ ਦੀ ਟੈਂਕੀ ਤੇ ਦਿੱਤਾ ਧਰਨਾ  

Share and Enjoy !

Shares
** ਕੇਂਦਰ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਪੰਜਾਬ ਦੇ ਪਾਣੀਆਂ ਨੂੰ ਲੁੱਟਣਾ ਚਾਹੁੰਦੀ ਹੈ : ਆਗੂ  
** ਪਿੰਡਾਂ ‘ਚ ਲੋਕਾਂ ਨੂੰ ਪਾਣੀ ਦੇ ਬਚਾਓ ਲਈ ਜਾਗਰੂਕ ਕਰਨ ਲਈ ਕੱਢਣਗੇ ਢੋਲ ਮਾਰਚ  
ਲੌਂਗੋਵਾਲ (ਜਗਸੀਰ ਸਿੰਘ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ ਤੈਅ ਪ੍ਰੋਗਰਾਮ ਮੁਤਾਬਕ ਵੱਖ-ਵੱਖ ਮੰਗਾਂ ਦੇ ਹੱਲ ਲਈ ਪਿੰਡਾਂ ਅੰਦਰ ਪਾਣੀ ਵਾਲੀਆਂ ਟੈਂਕੀਆਂ ਤੇ ਧਰਨੇ ਦਿੱਤੇ ਜਾ ਰਹੇ ਹਨ।
ਇਸੇ ਤਰ੍ਹਾਂ ਹੀ ਉਗਰਾਹਾਂ ਜਥੇਬੰਦੀ ਵੱਲੋਂ ਸੁਨਾਮ ਬਲਾਕ ਦੇ ਪਿੰਡ ਸੇਰੋਂ ਦੀ ਪਾਣੀ ਵਾਲੀ ਟੈਂਕੀ ਤੇ ਧਰਨਾ ਦਿੱਤਾ ਜਾ ਰਿਹਾ ਸੀ।
ਦੱਸਣਯੋਗ ਹੈ ਕਿ ਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਤੇ ਬਿਜਲੀ ਸੰਕਟ ਲਈ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 6 ਤੋਂ 10 ਜੂਨ ਤੱਕ ਪਿੰਡ ਪੱਧਰ ਤੇ ਪਾਣੀ ਵਾਲੀਆਂ ਟੈਂਕੀਆਂ ਉੱਪਰ ਧਰਨੇ ਲਗਾਏ ਜਾ ਰਹੇ ਹਨ ਇਨ੍ਹਾਂ ਧਰਨਿਆਂ ਦਾ ਅੱਜ ਦੂਸਰਾ ਦਿਨ ਸੀ।
ਜਥੇਬੰਦੀ ਦੇ ਸੇਰੋਂ ਇਕਾਈ ਦੇ ਪ੍ਰਧਾਨ ਜਸਪਾਲ ਸਿੰਘ ਮੱਖਣ, ਸਾਧਾ ਸਿੰਘ ਮੈਂਬਰ ਅਤੇ ਸੋਮ ਨਾਥ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਪੰਜਾਬ ਦੇ ਪਾਣੀਆਂ ਨੂੰ ਲੁੱਟਣਾ ਚਾਹੁੰਦੀ ਹੈ ਸਰਕਾਰ ਦੀ ਇਸ ਮਨਸ਼ਾ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਖ਼ਤਮ ਹੋ ਰਿਹਾ ਹੈ ਅਜਿਹੇ ਹਾਲਾਤ ਬਣ ਰਹੇ ਹਨ ਕਿ ਆਉਣ ਵਾਲੇ ਸਮੇਂ ‘ਚ ਲੋਕਾਂ ਨੂੰ ਪੀਣ ਲਈ ਪਾਣੀ ਵੀ ਮੁੱਲ ਖਰੀਦਣਾ ਪਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਘੱਟ ਪਾਣੀ ਨਾਲ ਪੈਦਾ ਹੋਣ ਵਾਲੀਆਂ ਫ਼ਸਲਾਂ ਸਮੇਤ ਦਾਲਾਂ ਸਬਜੀਆਂ ਤੇ ਐਮਐਸਪੀ ਤੈਅ ਕਰਕੇ ਸਰਕਾਰੀ ਖਰੀਦ ਦੀ ਗਾਰੰਟੀ ਦੇਵੇ ਤਾਂ ਜੋ ਕਿਸਾਨਾਂ ਦਾ ਰੁਝਾਨ ਇਨ੍ਹਾਂ ਫਸਲਾਂ ਨੂੰ ਉਗਾਉਣ ਵੱਲ ਵਧੇ ਤਾਂ ਹੀ ਆਪਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾ ਕੇ ਰੱਖ ਸਕਦੇ ਹਾਂ।
ਕਿਸਾਨ ਆਗੂਆਂ ਨੇ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਘਰਾਂ ਦੇ ਵਿੱਚ ਪਾਣੀ ਦੀ ਲੋੜ ਅਨੁਸਾਰ ਹੀ ਵਰਤੋਂ ਕੀਤੀ ਜਾਵੇ ਬਿਨਾਂ ਲੋੜ ਤੋਂ ਪਾਣੀ ਨੂੰ ਫਾਲਤੂ ਡੋਲ੍ਹ ਕੇ ਉਸ ਨੂੰ ਜਾਇਆ ਨਾ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਪਾਣੀ ਨੂੰ ਬਚਾਉਣ ਲਈ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਉਨ੍ਹਾਂ ਵੱਲੋਂ ਪਿੰਡ ਸ਼ੇਰੋਂ ਦੇ ਵੱਖ-ਵੱਖ ਥਾਵਾਂ ਤੇ ਵੱਡੀ ਗਿਣਤੀ ਵਿੱਚ ਪੌਦੇ ਵੀ ਲਗਾਏ ਜਾਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਅੰਦਰ ਪਾਣੀ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਢੋਲ ਮਾਰਚ ਵੀ ਕੱਢਿਆ ਜਾਵੇਗਾ। ਜਥੇਬੰਦੀ ਦੇ ਸੱਦੇ ਤੇ ਅੱਜ ਸੁਨਾਮ ਬਲਾਕ ਦੇ ਬਹੁਤ ਸਾਰੇ ਪਿੰਡਾਂ ਵਿੱਚ ਉਗਰਾਹਾਂ ਜਥੇਬੰਦੀ ਵੱਲੋਂ ਪਾਣੀ ਵਾਲੀਆਂ ਟੈਂਕੀਆਂ ਤੇ ਧਰਨੇ ਦਿੱਤੇ ਗਏ।
ਇਸ ਮੌਕੇ ਮੇਵਾ ਸਿੰਘ ਭਗਵਾਨਪੁਰਾ, ਬਲਵਿੰਦਰ ਸਿੰਘ, ਕਰਮੂ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਬਲਵੰਤ ਸਿੰਘ ਨਿੱਕਾ, ਕਿਦਰੀ ਢਿੱਲੋਂ, ਸੀਤਾ ਸਿੰਘ, ਦਰਸ਼ਨ ਸਿੰਘ ਆਦਿ ਅਤੇ ਹੋਰ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.