ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਦੀ ਸੇਵਾ ਮੁਕਤੀ ਸਬੰਧੀ ਵਿਦਾਇਗੀ ਸਮਾਗਮ 30 ਅਪ੍ਰੈਲ ਨੂੰ

Share and Enjoy !

Shares
ਫਗਵਾੜਾ  (ਸ਼ਿਵ ਕੋੜਾ) : ਸਿੱਖਿਆ ਵਿਭਾਗ ਵਿਚ 37 ਸਾਲ ਦੀ ਬੇਦਾਗ ਸੇਵਾ ਨਿਭਾਉਣ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਤੋਂ ਸੇਵਾ ਮੁਕਤ ਹੋਣ ਜਾ ਰਹੇ ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਦੇ ਸਨਮਾਨ ਵਿਚ ਸਕੂਲ ਪ੍ਰਬੰਧਕ ਕਮੇਟੀ, ਸਮੂਹ ਸਟਾਫ ਅਤੇ ਗ੍ਰਾਮ ਪੰਚਾਇਤ ਵਲੋਂ 30 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਕੂਲ ਕੈਂਪਸ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਭਗਤ ਜਵਾਲਾ ਦਾਸ ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਬਜੀਤ ਸਿੰਘ ਅਤੇ ਬਲਦੇਵ ਸਿੰਘ ਨੇ ਦੱਸਿਆ ਕਿ ਪਿ੍ਰੰਸੀਪਲ ਜਸਵਿੰਦਰ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਕਾਸ ਵਿੱਚ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਉਹਨਾਂ ਦੀ ਪ੍ਰੇਰਣਾ ਸਦਕਾ ਵੱਡੀ ਪੱਧਰ ਤੇ ਪ੍ਰਵਾਸੀ ਭਾਰਤੀਆਂ ਨੇ ਵੀ ਸਕੂਲ ਦੇ ਸੌਂਦਰੀਕਰਣ ਵਿਚ ਆਪਣਾ ਵਢਮੁੱਲਾ ਯੋਗਦਾਨ ਪਾਇਆ। ਪਿ੍ਰੰਸੀਪਲ ਜਸਵਿੰਦਰ ਸਿੰਘ ਦੀ ਬਦੌਲਤ ਹੀ ਲੱਖਪੁਰ ਸਕੂਲ ਵਿਚ ਅਜਿਹੀਆਂ ਆਧੂਨਿਕ ਸੁਵਿਧਾਵਾਂ ਦਾ ਪ੍ਰਬੰਧ ਹੋ ਸਕਿਆ ਹੈ ਜੋ ਕਈ ਪ੍ਰਾਈਵੇਟ ਸਕੂਲਾਂ ਵਿਚ ਵੀ ਉਪਲਬੱਧ ਨਹੀਂ ਹਨ। ਇੱਥੇ ਜਿਕਰਯੋਗ ਹੈ ਕਿ ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਵੱਖ ਸਕੂਲਾਂ ਵਿਚ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਂਦੇ ਹੋਏ ਜਿੱਥੇ ਸਕੂਲਾਂ ਦੇ ਪ੍ਰਬੰਧਾਂ ਵਿਚ ਸੁਧਾਰ ਕਰਵਾਇਆ ਉੱਥੇ ਹੀ ਬੱਚਿਆਂ ਨੂੰ ਵੀ ਹਮੇਸ਼ਾ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਹਿੱਤ ਪ੍ਰੇਰਿਆ ਹੈ।

About Post Author

Share and Enjoy !

Shares

Leave a Reply

Your email address will not be published.