ਪਿੰਡ ਗਹੂੰਣ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਘਾਟ ਦਾ ਮੁੱਦਾ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ 24 ਘੰਟੇ ਵਿੱਚ ਕੀਤਾ ਹੱਲ

Share and Enjoy !

Shares
ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਸਬ ਡਵੀਜ਼ਨ ਦੇ ਪਿੰਡ ਗਹੂੰਣ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਪਿੰਡ ਪੰਚਾਇਤ ਵੱਲੋਂ ਉਠਾਏ ਗਏ ਮੁੱਦੇ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਸਿਰਫ 24 ਘੰਟਿਆਂ ਵਿੱਚ ਹੱਲ ਕਰਵਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ।
ਪੰਚਾਇਤ ਨੇ ਦੱਸਿਆ ਸੀ ਕਿ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ। ਮਾਮਲਾ ਧਿਆਨ ਵਿੱਚ ਆਉਂਦਿਆਂ ਹੀ ਐਡਵੋਕੇਟ ਚੇਚੀ ਨੇ ਤੁਰੰਤ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ।
ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਦੱਸਿਆ ਕਿ ਬੱਚਿਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੇ ਯਤਨਾਂ ਸਦਕਾ ਅੱਜ ਹੀ ਇੱਕ ਅਧਿਆਪਕ ਨੂੰ ਸਕੂਲ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਇੱਕ ਹੋਰ ਅਧਿਆਪਕ ਨੂੰ ਵੀ ਦੋ-ਤਿੰਨ ਦਿਨਾਂ ਦੇ ਅੰਦਰ ਭੇਜ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਰਹੀ ਹੈ ਅਤੇ ਹਰ ਪਿੰਡ ਦੇ ਸਕੂਲ ਨੂੰ ਹਰ ਸਹੂਲਤ ਦਿੱਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਇਸ ਤੇਜ਼ ਕਾਰਵਾਈ ਲਈ ਐਡਵੋਕੇਟ ਸੰਜੀਵ ਚੌਧਰੀ ਚੇਚੀ ਦਾ ਧੰਨਵਾਦ ਕੀਤਾ।

About Post Author

Share and Enjoy !

Shares

Leave a Reply

Your email address will not be published.