ਪਿੰਡ ਚਾਹਲਾਂ ਜੱਟਾਂ ਦੇ ਸਾਬਕਾ ਸਰਪੰਚ ਚੌਧਰੀ ਵਿਦਿਆ ਸਾਗਰ ਦਾ ਦਿਹਾਂਤ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Share and Enjoy !

Shares
ਨਵਾਂਸ਼ਹਿਰ /ਕਾਠਗੜ੍ਹ(ਜਤਿੰਦਰਪਾਲ ਸਿੰਘ ਕਲੇਰ) – ਕਾਠਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਚਾਹਲਾਂ ਜੱਟਾਂ ਦੇ ਸਾਬਕਾ ਸਰਪੰਚ ਅਤੇ ਉੱਘੇ ਸਮਾਜ ਸੇਵੀ ਚੌਧਰੀ ਵਿਦਿਆ ਸਾਗਰ ਵਪਾਰੀ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖਬਰ ਫੈਲਦਿਆਂ ਹੀ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਭਾਣਜੇ ਹਨੀ ਜੋਗੇਵਾਲ ਨੰਬਰਦਾਰ ਨੇ ਦੱਸਿਆ ਕਿ ਉਨ੍ਹਾਂ ਦੇ ਮਾਮਾ ਚੌਧਰੀ ਵਿਦਿਆ ਸਾਗਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਤੜਕਸਾਰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੇ ਆਪਣੇ ਜੱਦੀ ਘਰ ਵਿਖੇ ਹੀ ਆਖਰੀ ਸਾਹ ਲਿਆ।
ਮ੍ਰਿਤਕ ਚੌਧਰੀ ਵਿਦਿਆ ਸਾਗਰ ਆਪਣੇ ਕਾਰਜਕਾਲ ਦੌਰਾਨ ਪਿੰਡ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੇ ਅਤੇ ਆਪਣੇ ਮਿਲਣਸਾਰ ਸੁਭਾਅ ਕਾਰਨ ਉਹ ਇਲਾਕੇ ਭਰ ਵਿੱਚ ਹਰਮਨ ਪਿਆਰੇ ਆਗੂ ਵਜੋਂ ਜਾਣੇ ਜਾਂਦੇ ਸਨ।
ਅੱਜ ਦੁਪਹਿਰ ਪਿੰਡ ਚਾਹਲਾਂ ਜੱਟਾਂ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਗੁਰਪ੍ਰੀਤ ਵੱਲੋਂ ਦਿਖਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਕੋਹਲੀ, ਹਰਮੇਸ਼ ਸਰਪੰਚ ਉਧਨੋਵਾਲ, ਕਸ਼ਮੀਰੀ ਲਾਲ, ਹਰਮੇਸ਼ ਝਾਂਡੀਆਂ, ਸੁਖਦੇਵ ਜੋਗੇਵਾਲ, ਜਸਪਾਲ ਲਾਲ, ਚੰਦ ਕਾਬਲ ਸਿੰਘ ਚੇਚੀ, ਨਿੱਘੀ ਧਰਮਪਾਲ ਚੇਚੀ ਸਮੇਤ ਪਰਿਵਾਰਕ ਮੈਂਬਰ, ਨਜ਼ਦੀਕੀ ਰਿਸ਼ਤੇਦਾਰ, ਮਿੱਤਰ-ਦੋਸਤ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਨਮ ਅੱਖਾਂ ਨਾਲ ਸ਼ਰਧਾ ਦੇ ਫੁੱਲ ਭੇਟ ਕੀਤੇ।

About Post Author

Share and Enjoy !

Shares

Leave a Reply

Your email address will not be published.