ਪਿੰਡ ਨਮੋਲ ਦੇ ਸਰਕਾਰੀ ਸਕੂਲ ਵਿਖੇ ਬਾਲ ਮੈਗਜ਼ੀਨ ਰੀਲੀਜ਼ ਸਮਾਗਮ ਆਯੋਜਿਤ 

Share and Enjoy !

Shares
ਲੌਂਗੋਵਾਲ (ਜਗਸੀਰ ਸਿੰਘ) : ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਬਾਲ ਸਾਹਿਤ ਨਾਲ ਜੋੜਨ ਅਤੇ ਬੱਚਿਆਂ ਨੂੰ ਸਾਹਿਤ ਪ੍ਰਤੀ ਪ੍ਰੇਰਿਤ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਉਪਰਾਲੇ ਤਹਿਤ ਅੱਜ ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਮੋਲ ਵੱਲੋਂ ਬਾਲ ਮੈਗਜ਼ੀਨ ‘ਕੱਚੀ ਕਲਮ ਉੱਚੀ ਸੋਚ’ ਦਾ ਦੂਜਾ ਅੰਕ ਰੀਲੀਜ਼ ਕਰਨ ਸੰਬੰਧੀ ਸਮਾਗਮ ਕਰਵਾਇਆ ਗਿਆ। ਵਿਦਿਆਰਥੀ ਲੇਖਕਾਂ ਵੱਲੋਂ ਮੈਗਜ਼ੀਨ ਵਿੱਚ ਗੀਤ, ਕਵਿਤਾਵਾਂ, ਲੇਖ ਅਤੇ ਕਹਾਣੀਆਂ ਆਦਿ ਵੱਖ-ਵੱਖ ਸਾਹਿਤਕ ਵਿਧਾਵਾਂ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ ਗਿਆ। ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਵੀਰ ਕੌਰ ਵੱਲੋਂ ਬੱਚਿਆਂ ਨੂੰ ਪੜ੍ਹਾਈ ਤੇ ਖੇਡਾਂ ਦੇ ਨਾਲ ਨਾਲ ਸਾਹਿਤ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ। ਮੈਗਜ਼ੀਨ ਦੇ ਮੁੱਖ ਸੰਪਾਦਕ ਡਾ. ਗੁਰਮੀਤ ਕੌਰ ਵੱਲੋਂ ਲੇਖਕ ਵਿਦਿਆਰਥੀਆਂ ਦੇ ਲੇਖਣੀ ਹੁਨਰ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਵਧਾਈ ਦਿੱਤੀ ਅਤੇ ਮੈਗਜ਼ੀਨ ਨੂੰ ਸੁਚੱਜੇ ਢੰਗ ਨਾਲ਼ ਵਿਉਂਤਣ ਅਤੇ ਛਪਵਾਉਣ ਵਿੱਚ ਮਦਦ ਕਰਨ ਲਈ ਸ੍ਰੀ. ਬਲਬੀਰ ਚੰਦ, ਅੰਗਰੇਜ਼ੀ ਲੈਕਚਰਾਰ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਲੈਕਚਰਾਰ ਮਨਜੀਤ ਸ਼ਰਮਾ,ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.