
ਲਾਡੋਵਾਲ (ਮੋਹਿਤ ਗਾਦੜਾ, )– ਪਿੰਡ ਨੂਰਪੁਰ ਬੇਟ ਵਿਖੇ ਅੱਜ ਹਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਮੋਰਚੇ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸ਼ਮਸ਼ੇਰ ਸਿੰਘ ਲਾਡੋਵਾਲ ਅਤੇ ਮੋਰਚੇ ਦੇ ਆਗੂਆਂ ਨੇ ਕਤਲ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਖਿਲਾਫ ਝਾੜੂ ਫੂਕੇ ਗਏ। ਇਸ ਦੌਰਾਨ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਹਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।ਆਗੂਆਂ ਨੇ ਕਿਹਾ ਕਿ ਅਜਿਹੇ ਗੰਭੀਰ ਮਾਮਲਿਆਂ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਹਰਜੀਤ ਸਿੰਘ, ਨਾਹਰ ਸਿੰਘ,ਭੁਪਿੰਦਰ ਸਿੰਘ, ਅਮਰਜੀਤ ਸਿੰਘ,ਤਜਿੰਦਰ ਸਿੰਘ,ਹਰਪਾਲ ਸਿੰਘ,ਬੰਟੀ ਰੱਜੋਵਾਲ,ਇੰਦਰਜੀਤ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।