(ਜਗਸੀਰ ਲੌਂਗੋਵਾਲ/ਬਿਊਰੋ ਚੈਕ ਪੋਸਟ) ਚੀਮਾਂ ਮੰਡੀ। ਪੈਰਾਮਾਊਂਟ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਐਮ.ਡੀ. ਜਸਵੀਰ ਸਿੰਘ ਚੀਮਾਂ ਨੇ ਬੱਚਿਆ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਕਿਵੇਂ ਇਸ ਦਿਨ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਨੂੰ ਅਮਿ੍ਰੰਤ ਛਕਾ ਕੇ ਸਿੱਖ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਉਹਨਾਂ ਦੱਸਿਆ ਕਿ ਇਸ ਦਿਨ ਦਾ ਸੰਬੰਧ ਕਿਸਾਨਾਂ ਨਾਲ ਵੀ ਹੈ ਵਿਸਾਖੀ ਦੇ ਦਿਨਾਂ ਵਿੱਚ ਹੀ ਕਿਸਾਨ ਆਪਣੀ ਹਾੜੀ ਦੀ ਫਸਲ ਦੀ ਕਟਾਈ ਕਰਦੇ ਹਨ। ਇਸ ਮੌਕੇ ਸਕੂਲ ਦੇ ਛੋਟੇ ਅਤੇ ਬੜੇ ਬੱਚਿਆਂ ਨੇ ਭੰੰਗੜਾ ਅਤੇ ਗਿੱਧਾ ਪਾ ਕੇ ਇਸ ਤਿਉਹਾਰ ਦਾ ਬਹੁਤ ਆਨੰਦ ਮਾਣਿਆ। ਬੱਚਿਆਂ ਦੇ ਖਾਣ-ਪੀਣ ਲਈ ਵੱਖ-ਵੱਖ ਖਾਣ-ਪੀਣ ਦੀਆਂ ਸਟਾਲਾਂ ਦਾ ਖਾਸ ਪ੍ਰਬੰਧ ਵੀ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਵੇਲੇ ਸਕੂਲ ਦੇ ਐਮ.ਡੀ. ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ।