
ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੇ ਪਿੰਡ ਬੀੜ ਕਾਠਗੜ੍ਹ ਤੋਂ ਕਮਲਜੀਤ ਸਿੰਘ, ਜੋ ਪੁਲਿਸ ਵਿਭਾਗ ਵਿੱਚ ਲੰਬੇ ਸਮੇਂ ਤੱਕ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋਏ ਹਨ, ਉਨ੍ਹਾਂ ਦੀ ਰਿਟਾਇਰਮੈਂਟ ਮੌਕੇ ਭਾਜਪਾ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਉੱਚੇਚੇ ਪਹੁੰਚ ਕੇ ਉਨ੍ਹਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਅਤੇ ਭਾਜਪਾ ਦੇ ਸੀਨੀਅਰ ਆਗੂ ਚੌਧਰੀ ਸ਼੍ਰੀ ਰਾਮ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਕਮਲਜੀਤ ਸਿੰਘ ਨੂੰ ਸਿਰੋਪਾਓ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ ਪੁਲਿਸ ਵਿਭਾਗ ਵਿੱਚ ਨਿਭਾਈਆਂ ਗਈਆਂ ਇਮਾਨਦਾਰੀ, ਮਿਹਨਤ ਅਤੇ ਲੋਕ ਸੇਵਾ ਭਾਵਨਾ ਵਾਲੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।
ਆਗੂਆਂ ਨੇ ਕਿਹਾ ਕਿ ਕਮਲਜੀਤ ਸਿੰਘ ਨੇ ਆਪਣੇ ਸੇਵਾ ਕਾਲ ਦੌਰਾਨ ਹਮੇਸ਼ਾ ਅਨੁਸ਼ਾਸਨ, ਸੱਚਾਈ ਅਤੇ ਲੋਕਾਂ ਦੀ ਭਲਾਈ ਨੂੰ ਪਹਿਲ ਦਿੱਤੀ। ਉਨ੍ਹਾਂ ਦੀ ਕਾਰਜਸ਼ੈਲੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਦਾ ਆਉਣ ਵਾਲਾ ਜੀਵਨ ਤੰਦਰੁਸਤੀ, ਖੁਸ਼ੀਆਂ ਅਤੇ ਚੜ੍ਹਦੀ ਕਲਾ ਨਾਲ ਭਰਿਆ ਰਹੇ।
ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਦੀਆਂ ਹੋਰ ਸਤਿਕਾਰਤ ਸ਼ਖ਼ਸੀਅਤਾਂ ਨੇ ਵੀ ਕਮਲਜੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸਿਹਤਮੰਦ ਅਤੇ ਖੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ।