
(ਹਰਪ੍ਰੀਤ ਸਿੰਘ ਕੈਲੇ) ਮਾਛੀਵਾੜਾ ਸਾਹਿਬ। ਹਾਈ ਕਮਾਂਡ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਨੂੰ ਵਿਰਾਮ ਲਾਉਂਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਓਲੰਪੀਅਨ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਬਲਾਕ ਮਾਛੀਵਾੜਾ ਸਾਹਿਬ ਤੋਂ ਮੀਡੀਆ ਇੰਚਾਰਜ ਵਨੀਤ ਕੁਮਾਰ ਝੜੌਦੀ ਅਤੇ ਸੋਸ਼ਲ ਮੀਡੀਆ ਇੰਚਾਰਜ ਸੁਖਦੀਪ ਸਿੰਘ ਸੋਨੀ ਸਰਪੰਚ (ਐਸ.ਐਸ. ਪ੍ਰਾਪਰਟੀ ਹੱਬ ਵਾਲੇ ) ਨੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਪ੍ਰਗਟ ਸਿੰਘ ਜੀ ਨਿਯੁਕਤੀ ਤੇ ਉਹਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਪੰਜਾਬ ਵਿੱਚ ਕਾਂਗਰਸ ਹੋਰ ਮਜਬੂਤੀ ਅਤੇ ਉਤਸ਼ਾਹ ਨਾਲ ਅੱਗੇ ਵਧੇਗੀ। ਉਹਨਾਂ ਕਿਹਾ ਕਿ ਪ੍ਰਗਟ ਸਿੰਘ ਜਿੱਥੇ ਖੇਡ ਗਰਾਊਂਡ ਅਤੇ ਖੇਡਾਂ ਨੂੰ ਪਸੰਦ ਕਰਨ ਵਾਲੇ ਇਮਾਨਦਾਰ ਅਤੇ ਬੇਦਾਗ ,ਸ਼ਖਸ਼ੀਅਤ ਹਨ ਉੱਥੇ ਹੀ ਇੱਕ ਸੁਲਝੇ ਹੋਏ ਨੇਤਾ ਦੇ ਸਾਰੇ ਗੁਣ ਉਹਨਾਂ ਵਿੱਚ ਮੌਜੂਦ ਹਨ। ਉਹਨਾਂ ਕਿਹਾ ਕਿ 2016 ਤੋਂ ਉਹ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਦਿਨ ਰਾਤ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਣ ਵਿੱਚ ਉਹਨਾਂ ਦਾ ਵੱਡਾ ਰੋਲ ਹੈ । ਉਹਨਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਇੱਕਜੁੱਟ ਹੈ ਅਤੇ ਇਕੱਠੇ ਹੋ ਕੇ 2027 ਦੀਆਂ ਚੋਣਾਂ ਲੜੇਗੀ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਆਗੂਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਪ੍ਰਗਟ ਕੀਤਾ ਤੇ ਹਲਕਾ ਸਮਰਾਲਾ ਦੇ ਸਮੁੱਚੇ ਆਗੂਆਂ ਅਤੇ ਵਰਕਰਾਂ ਵੱਲੋਂ ਪ੍ਰਗਟ ਸਿੰਘ ਨੂੰ ਪੰਜਾਬ ਬਨਣ ਤੇ ਵਧਾਈ ਦਿੱਤੀ।