
(ਰਵਿੰਦਰ ਸਿੰਘ ਰੇਸਮ) ਕੁੱਪ ਕਲਾਂ। ਪੰਜਾਬ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਜਿੱਥੇ ਹੋਰ ਮਜਬੂਤ ਹੋਵੇਗੀ ਉੱਥੇ ਹੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਅੰਦਰ ਨਵੀਂ ਸਕਤੀ ਭਰੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਅਮਰਗੜ੍ਹ ਤੋਂ ਕਾਂਗਰਸ ਦੇ ਸੀਨੀਅਰ ਨੌਜਵਾਨ ਆਗੂ ‘ਤੇ ਬਲਾਕ ਸੰਮਤੀ ਮੈਂਬਰ ਗੁਰੀ ਫਲੌਂਡ ਨੇ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇੱਕ ਨਿਡਰ, ਇਮਾਨਦਾਰ, ਮਿਹਨਤੀ ਅਤੇ ਵਫਾਦਾਰ ਆਗੂ ਹਨ । ਉਨਾਂ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਨੂੰ ਇੱਕਜੁੱਟ ਕਰਕੇ ਪਾਰਟੀ ਨੂੰ ਜਮੀਨੀ ਪੱਧਰ ‘ਤੇ ਹੋਰ ਮਜਬੂਤ ਕਰਨ ਦੇ ਯਤਨ ਕੀਤੇ ਜਾਣਗੇ। ਉਨਾਂ ਕਿਹਾ ਕਿ ਕਾਂਗਰਸ ਦੇ ਸਮੂਹ ਆਗੂ ਅਤੇ ਵਰਕਰ ਪਾਰਟੀ ਦੀ ਮਜਬੂਤੀ ਲਈ ਆਪਸੀ ਮਤਭੇਦ ਭੁਲਾ ਕੇ ਇੱਕਜੁੱਟਤਾ ਨਾਲ ਕੰਮ ਕਰਨਗੇ। ਨੌਜਵਾਨ ਆਗੂ ਗੁਰੀ ਫਲੌਂਡ ਨੇ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਜਿੰਮੇਵਾਰੀ ਸੌਂਪਣਾ ਹਾਈ ਕਮਾਂਡ ਦਾ ਸਲਾਘਾਯੋਗ ਫੈਸਲਾ ਹੈ।