ਫਗਵਾੜਾ (ਸ਼ਿਵ ਕੋੜਾ) : ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਸਦਕਾ ਵਾਰਡ ਨੰਬਰ 37 ਦੇ ਮੁਹੱਲਾ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ, ਗੁਰੂ ਨਾਨਕਪੁਰਾ ਅਤੇ ਖੇੜਾ ਰੋਡ ਦੇ ਵਸਨੀਕਾਂ ਦੀ ਸੁਵਿਧਾ ਲਈ ਫਰੀ ਮੈਡੀਕਲ ਚੈਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਡਾ. ਅਨਿਲ ਟੰਡਨ ਜੀ.ਬੀ. ਹਸਪਤਾਲ ਨੇ ਆਪਣੀਆਂ ਸੇਵਾਵਾਂ ਦਿੰਦੇ ਹੋਏ 100 ਤੋਂ ਵੱਧ ਸ਼ੁਗਰ, ਬਲੱਡ ਪ੍ਰੈਸ਼ਰ ਤੇ ਦਿਲ ਦੀਆਂ ਬਿਮਾਰੀਆਂ ਦੇ ਮਰੀਜਾਂ ਦਾ ਚੈਕਅਪ ਕੀਤਾ। ਇਸ ਤੋਂ ਇਲਾਵਾ ਡਾ. ਜੇ.ਐਸ. ਵਿਰਕ ਨੇ ਵੀ ਲੋੜਵੰਦ ਮਰੀਜਾਂ ਦਾ ਨਰੀਖਣ ਕੀਤਾ। ਗੌਰਵ ਲੈਬ ਵਲੋਂ ਸ਼ੁਗਰ ਦੇ ਟੈਸਟ ਫਰੀ ਕੀਤੇ ਗਏ। ਲੋੜਵੰਦਾਂ ਨੂੰ ਫਰੀ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਨੂੰ ਸਫਲ ਬਨਾਉਣ ਵਿਚ ਗੁਪਤਾ ਪੈਕਰਸ, ਜੈਨ ਟੈਂਟ, ਜੀ.ਐਸ. ਮੈਡੀਕੋਜ ਦਾ ਵਿਸ਼ੇਸ਼ ਸਹਿਯੋਗ ਰਿਹਾ। ਮਲਕੀਅਤ ਸਿੰਘ ਰਘਬੋਤਰਾ ਨੇ ਸਮੂਹ ਸਹਿਯੋਗੀਆਂ ਦਾ ਕੈਂਪ ਨੂੰ ਸਫਲ ਬਨਾਉਣ ਵਿਚ ਯੋਗਦਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ, ਸਕੱਤਰ ਸੁਰਿੰਦਰ ਪਾਲ, ਵਿਸ਼ਵਾ ਮਿੱਤਰ ਸ਼ਰਮਾ, ਐਸ.ਸੀ. ਚਾਵਲਾ, ਕਾਂਤਾ ਸ਼ਰਮਾ, ਵੰਦਨਾ ਸ਼ਰਮਾ ਨੇ ਵੀ ਕੈਂਪ ਦੀ ਸਫਲਤਾ ਵਿਚ ਵਢਮੁੱਲਾ ਯੋਗਦਾਨ ਪਾਇਆ।