ਪੰਜਾਬੀ ਲੇਖਕਾਂ ਨੇ ਦਿੱਤੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ

Share and Enjoy !

Shares

ਪੰਜਾਬੀ ਲੇਖਕਾਂ ਨੇ ਦਿੱਤੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ

ਲੁਧਿਆਣਾ (ਰਾਜਕੁਮਾਰ ਸਾਥੀ) । ਪੰਜਾਬੀ ਲੇਖਕਾਂ ਦੇ ਪੰਜ ਮੈਂਬਰੀ ਵਫਦ ਨੇ ਡਾ. ਸਰਦਾਰਾ ਸਿੰਘ ਜੌਹਲ ਦੀ ਅਗਵਾਈ ਹੇਠ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨਾਂ ਦੇ ਸਾਥੀਆਂ ਸ਼ਹੀਦ ਜਗਤ ਸਿੰਘ ਪਿੰਡ ਸੁਰ ਸਿੰਘ ਜ਼ਿਲਾ ਤਰਨਤਾਰਨ, ਸ਼ਹੀਦ ਬਖਸ਼ੀਸ਼ ਸਿੰਘ,  ਸ਼ਹੀਦ ਸੁਰੈਣ ਸਿੰਘ (ਵੱਡਾ) ਸ਼ਹੀਦ ਸੁਰੈਣ ਸਿੰਘ  (ਛੋਟਾ)  ਤਿੰਨੇ ਹੀ ਪਿੰਡ ਗਿੱਲਵਾਲੀ  (ਹੁਣ ਗੁਰੂਵਾਲੀ ਕਹਿੰਦੇ ਨੇ (ਅੰਮ੍ਰਿਤਸਰ) ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ( ਪੂਨਾ) ਤੇ ਸ਼ਹੀਦ ਹਰਨਾਮ ਸਿੰਘ ਪਿੰਡ ਭੱਟੀ ਗੁਰਾਇਆ (ਸਿਆਲ ਕੋਟ ) ਜੋ ਪਹਿਲੇ ਲਾਹੌਰ ਸਾਜ਼ਿਸ਼ ਕੇਸ ਚ ਲਾਹੌਰ ਜੇਲ• ਚ ਫਾਂਸੀ ਚੜੇ ਸਨ, ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਵਫਦ ਵਿੱਚ ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਗੁਰਭਜਨ ਗਿੱਲ, ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਯੁਵਕ ਭਲਾਈ ਡਾ: ਨਿਰਮਲ ਜੌੜਾ, ਸਭਿਆਚਾਰਕ ਸੱਥ ਦੇ ਚੇਅਰਮੈਨ ਜਸਮੇਰ ਸਿੰਘ ਢੱਟ ਤੇ ਪੰਜਾਬੀ ਕਵੀ ਤ੍ਰੈਲੋਚਨ ਲੋਚੀ ਸ਼ਾਮਿਲ ਸਨ।

About Post Author

Share and Enjoy !

Shares

Leave a Reply

Your email address will not be published.