
(ਬਿਊਰੋ ਚੈਕ ਪੋਸਟ) ਜਲੰਧਰ। ਪੰਜਾਬ ਸਟੂਡੈਂਟਸ ਫੈਡਰੇਸ਼ਨ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਮਹਿਕਮੇ ਅੰਦਰ ਅਪਰੈਲ ਮਹੀਨੇ ਤੋਂ ਸ਼ੁਰੂ ਕੀਤੇ ਗਏ ਨਵੇਂ ਸ਼ੈਸ਼ਨ ਸੁਰੂ ਕਰਨ ਉਪਰੰਤ ਹਾਲੇ ਤੱਕ ਬੱਚਿਆਂ ਨੂੰ ਲੋੜੀਂਦੀਆਂ ਕਿਤਾਬਾਂ ਨਾ ਮੁਹੱਈਆ ਕਰਵਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਸਰਕਾਰੀ ਸਿੱਖਿਆ ਨੂੰ ਨਿੱਗਰ ਅਤੇ ਹਾਣ ਦਾ ਬਣਾਉਣ ਦਾ ਦਾਅਵਾ ਕਰ ਰਹੀ ਹੈ ਪਰ ਦੂਜੇ ਪਾਸੇ ਹਾਲੇ ਤੱਕ ਬੱਚਿਆਂ ਨੂੰ ਲੋੜੀਂਦੀਆਂ ਕਿਤਾਬਾਂ ਵੀ ਮੁਹੱਈਆ ਨਹੀਂ ਕਰਵਾ ਸਕੀ। ਉਲਟਾ ਨੌੰਵੀਂ ਦੱਸਵੀਂ ਕਲਾਸਾਂ ਦੇ ਬੱਚਿਆਂ ਤੋਂ ਭਾਰੀ ਫੀਸਾਂ ਵਸੂਲੀਆਂ ਜਾ ਰਹੀਆਂ ਹਨ। ਇਸ ਸਬੰਧੀ ਸਾਂਝਾ ਬਿਆਨ ਜਾਰੀ ਕਰਦਿਆਂ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਸੂਬਾਈ ਕਨਵੀਨਰ ਗਗਨਦੀਪ ਸਰਦੂਲਗਡ, ਬਲਦੇਵ ਸਿੰਘ ਸਾਹਨੀ, ਅਰਮਾਨਪ੍ਰੀਤ ਸਿੰਘ ਬਾਸੀ ਅਤੇ ਵਿਸ਼ਾਲ ਨਾਹਰ ਨੇ ਕਿਹਾ ਹੈ ਕਿ ਹੁਣ ਜਦੋਂ ਕਿ 31ਮਈ ਤੋਂ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪੰਜਾਬ ਸਰਕਾਰ ਨੂੰ 31 ਮਈ ਤੋਂ ਪਹਿਲਾਂ-ਪਹਿਲਾਂ ਸਾਰੀਆਂ ਲੋੜੀਂਦੀਆਂ ਕਿਤਾਬਾਂ ਬੱਚਿਆਂ ਨੂੰ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ । ਬਿਨਾਂ ਕਿਤਾਬਾਂ ਮੁਹੱਈਆ ਕਰਵਾਉਣ ਤੋਂ16 ਮਈ ਤੋਂ ਆਨਲਾਈਨ ਪ੍ਰੀਖਿਆ ਲੈਣ ਦਾ ਫੈਸਲਾ ਵੀ ਹਾਸੋਹੀਣੀ ਸਥਿਤੀ ਪੈਦਾ ਕਰਦਾ ਹੈ। ਉਪਰੋਕਤ ਆਗੂਆਂ ਨੇ ਦੱਸਿਆ ਕਿ ਦੱਸਵੀਂ ਅਤੇ ਬਾਰਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਤੋਂ ਬਾਅਦ ਪੰਜਾਬ ਸਟੂਡੈਂਟ ਫੈਡਰੇਸ਼ਨ ਵਿਦਿਆਰਥੀਆਂ ਦੀਆਂ ਫੀਸਾਂ ਅਤੇ ਫੰਡਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਕਿਤਾਬਾਂ ਮੁਹੱਈਆ ਕਰਵਾਉਣ ਲਈ ਜ਼ਿਲਾ ਅਧਿਕਾਰੀਆਂ ਦੇ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕਰੇਗੀ। ਆਗੂਆਂ ਨੇ ਸਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ 24 ਮਈ ਨੂੰ ਜਲੰਧਰ ਵਿਖੇ ਕਰਵਾਈ ਜਾ ਰਹੀ ਸੂਬਾਈ ਕਨਵੈਨਸਨ ਵਿੱਚ ਵੀ ਵੱਧ ਚੜ ਕੇ ਸਾਮਲ ਹੋਣ ਦੀ ਅਪੀਲ ਵੀ ਕੀਤੀ। ਇਸ ਕਨਵੈਨਸਨ ਵਿੱਚ ਹਰ ਪੱਧਰ ਤੱਕ ਮੁਫਤ ਸਿੱਖਿਆ ਦਿੱਤੀ ਜਾਵੇ, ਬੇਰੁਜਗਾਰਾਂ ਨੂੰ ਰੁਜਗਾਰ ਦਿਓ ਜਾਂ ਜ ਿੰਦਗੀ ਜਿਉਣ ਯੋਗ ਬੇਰੁਜਗਾਰੀ ਭੱਤਾ ਦਿਓ ਆਦਿ ਮੁੱਦਿਆਂ ਨੂੰ ਉਭਾਰਿਆ ਜਾਵੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਹਰਜਿੰਦਰ ਕੌਰ ਗੋਲੀ, ਕਮਲਪ੍ਰੀਤ ਸਿੰਘ, ਮਨਪ੍ਰੀਤ ਸਿੰਘ ਜੌੜਾ, ਖੁਸਪ੍ਰੀਤ ਕੌਰ, ਪਰਮਪ੍ਰੀਤ, ਮੋਨਿਕਾ,ਰਵੀਸ ਸਰਮਾ ਆਦਿ ਵੀ ਹਾਜਰ ਰਹੇ।