ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਕਾਲਜਾਂ ਦੇ ਵਿਕਾਸ ਤੇ ਉਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ : ਬ੍ਰਮ ਸ਼ੰਕਰ ਜਿੰਪਾ

Share and Enjoy !

Shares


ਹੁਸ਼ਿਆਰਪੁਰ  ( ਤਰਸੇਮ ਦੀਵਾਨਾ ) : ਕੈਬਨਿਟ ਮੰਤਰੀ ਪੰਜਾਬ  ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਦੌਰੇ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਕਾਲਜਾਂ ਦੇ ਵਿਕਾਸ ਤੇ ਉਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਹਰ ਤਰ੍ਹਾਂ ਯਤਨਸ਼ੀਲ ਹੈ। ਇਸ ਮੌਕੇ ’ਤੇ ਉਨ੍ਹਾਂ ਸਾਲ 2022-23 ਦੇ ਦਾਖਲੇ ਲਈ ਕਾਲਜ ਵਲੋਂ ਛਪਵਾਏ ਗਏ ਪ੍ਰੋਸਪੈਕਟਸ ਨੂ ੰਜਾਰੀ ਕੀਤਾ। ਇਸ ਦੇ ਨਾਲ ਹੀ ਕਾਲਜ ਦੀ ਐਮ.ਏ. ਹਿੰਦੀ ਦੀ ਵਿਦਿਆਰਥਣ ਨਿਸ਼ਾ ਭਾਰਦਵਾਜ ਨੂੰ ਕਾਲਜ ਦੇ ਹੀ ਇਕ ਪੁਰਾਣੇ ਵਿਦਿਆਰਥੀ ਸ੍ਰੀ ਕਮਲਜੀਤ ਸਿੰਘ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਸਪਾਂਸਰ ਬੇਹਤਰੀਨ ਵਿਦਿਆਰਥੀ ਦਾ ਐਵਾਰਡ ਪ੍ਰਦਾਨ ਕੀਤਾ ਗਿਆ। ਕੈਬਨਿਟ ਮੰਤਰੀ ਨੇ ਇਸ ਦੌਰਾਨ ਕਾਲਜ ਦੀ ਵਿਦਿਆਰਥਣ ਜਸਕੀਰਤ ਕੌਰ ਨੂੰ ਲਾਕਡਾਊਨ ਦੌਰਾਨ ਆਨਲਾਈਨ ਹੋਏ ਵੱਖ-ਵੱਖ ਮੁਕਾਬਲਿਆਂ ਵਿਚ ਅਤੇ ਬਾਅਦ ਵਿਚ ਆਫਲਾਈਨ ਮੁਕਾਬਲਿਆਂ ਵਿਚ ਬਹੁਤ ਸਾਰੇ ਪੁਰਸਕਾਰ ਜਿੱਤਣ ’ਤੇ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥਣ ਨਿਸ਼ਾ ਭਾਰਦਵਾਜ ਨੂੰ ਉਸ ਦੇ ਪਹਿਲੇ ਨਾਵਲ ਹਨੇਰੇ ਤੋ ਪਾਰ ਲਈ ਵਧਾਈ ਵਜੋਂ 2500 ਰੁਪਏ ਦਾ ਇਨਾਮ ਵੀ ਦਿੱਤਾ ਅਤੇ ਉਸ ਨੂੰ ਇਸ ਦਿਸ਼ਾ ਵਿਚ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜੋਗੇਸ਼ ਨੇ ਕਾਲਜ ਵਿਚ ਚੱਲ ਰਹੇ ਅਤੇ ਹੋਰ ਜ਼ਰੂਰੀ ਵਿਕਾਸ ਕਾਰਜਾਂ ਬਾਰੇ ਮੰਤਰੀ ਜੀ ਨੂੰ ਜਾਣੂ ਕਰਵਾਇਆ। ਬ੍ਰਮ ਸ਼ੰਕਰ ਜਿੰਪਾ ਵਲੋਂ ਕਾਲਜ ਦੀ ਬੇਹਤਰੀ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ ਦਿੱਤਾ ਗਿਆ। ਕਾਲਜ ਕੌਂਸਲ ਨੇ ਕੈਬਨਿਟ ਮੰਤਰੀ  ਬ੍ਰਮ ਸ਼ੰਕਰ ਜਿੰਪਾ ਤੇ ਉਨ੍ਹਾਂ ਨਾਲ ਆਏ ਸ਼ਹਿਰ ਦੇ ਪਤਵੰਤਿਆਂ ਦਾ ਕਾਲਜ ਆਉਣ ’ਤੇ ਧੰਨਵਾਦ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਜਸਵੀਰਾ ਮਿਨਹਾਸ, ਡਾ. ਹਰਜਿੰਦਰ ਸਿੰਘ, ਪ੍ਰੋ: ਨਵਦੀਪ ਕੁਮਾਰ, ਪ੍ਰੋ: ਹਰਜਿੰਦਰ ਪਾਲ, ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਵਿਜੇ ਅਗਰਵਾਲ, ਜ਼ਿਲ੍ਹਾ ਪ੍ਰਧਾਨ ਦਲੀਪ ਓਹਰੀ,  ਵਰਿੰਦਰ ਸ਼ਰਮਾ ਬਿੰਦੂ, ਐਡਵੋਕੇਟ ਅਮਰਜੋਤ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.