ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸੈਂਟਰਲ ਟੂਲ ਰੂਮ ਵਿਖੇ ਕਿੱਟ ਵੰਡ ਸਮਾਰੋਹ ਆਯੋਜਿਤ

Share and Enjoy !

Shares

– ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਯੋਜਨਾ ਤਹਿਤ ਵੰਡੀਆਂ ਕਿੱਟਾਂ
– ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਨੂੰ ਦਿੱਤੀ ਜਾ ਰਹੀ ਤਰਜੀਹ – ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ
ਲੁਧਿਆਣਾ : ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸੈਂਟਰਲ ਟੂਲ ਰੂਮ, ਫੋਕਲ ਪੁਆਇੰਟ ਲੁਧਿਆਣਾ ਵਿਖੇ ਚੱਲ ਰਹੀਂ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ.) ਤਹਿਤ ਕਿੱਟ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਹ ਸਕੀਮ ਖਾਸ ਕਰਕੇ ਪੇਂਡੂ ਬੱਚਿਆ ਨੂੰ ਹੁਨਰਮੰਦ ਬਨਾਉਣ ਲਈ ਚਲਾਈ ਜਾਂਦੀ ਹੈ ਜਿਸ ਵਿੱਚ ਨੌਜਵਾਨਾਂ ਨੂੰ 125 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਯਾਤਰਾ ਭੱਤਾ (Travel Allowance) ਵੀ ਦਿੱਤਾ ਜਾਂਦਾ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚੱਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਸਿਖਲਾਈ ਮੁਕੰਮਲ ਕਰਨ ਉਪਰੰਤ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਹੋ ਸਕਣ।
ਸਮਾਰੋਹ ਮੌਕੇ ਰੋਜਗਾਰ ਉਤਪੱਤੀ ਅਤੇ ਹੁਨਰ ਵਿਕਾਸ ਅਫਸਰ ਮੈਡਮ ਸੁਖਮੱਨ ਮਾਨ ਵੱਲੋਂ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਬੱਚਿਆ ਨੂੰ ਸਕਿੱਲ ਕੋਰਸ ਆਈ.ਟੀ.ਸੀ.ਪੀ. (ਕੰਪਿਊਟਰ ਪੈਰੀਫਰਲ) ਨੂੰ ਪੂਰੀ ਲਗਨ ਨਾਲ ਸਿੱਖਣ ਲਈ ਪ੍ਰੇਰਿੱਤ ਕੀਤਾ ਗਿਆ ਤਾਂ ਜੋ ਆਉਣ ਵਾਲੇ ਸਮਂੇ ਵਿੱਚ ਉਹ ਆਪਣੇ ਪੈਰਾ ‘ਤੇ ਖੜੇ ਹੋ ਸਕਣ। ਉਨ੍ਹਾਂ ਵੱਲੋ ਮਿਹਨਤ ਹੀ ਸਫਲਤਾ ਦੀ ਕੁੰਝੀ ਬਾਰੇ ਬੱਚਿਆਂ ਨੂੰ ਪ੍ਰੇਰਿੱਤ ਕੀਤਾ ਗਿਆ।
ਸਮਾਗਮ ਮੌਕੇ ਮਿਸ ਰਵੀਜੋਤ ਕੋਰ, ਸ੍ਰੀ ਪ੍ਰਿੰਸ ਕੁਮਾਰ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ ਲੁਧਿਆਣਾ ਅਤੇ ਸੀ.ਟੀ.ਆਰ. ਸਸਥਾਂ ਦੇ ਜਨਰਲ ਮੈਨੇਜਰ ਏ.ਪੀ. ਸ਼ਰਮਾ, ਮੈਨੇਜਰ ਟ੍ਰੇਨਿੰਗ ਜਗਦੀਪ ਸੈਣੀ ਅਤੇ ਪ੍ਰੋਜੈਕਟ ਹੈਡ ਰਾਹੂਲ ਕੀਰਤੀ ਵੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.